ਜਾਖੜ ਜਾਅਲੀ ਪ੍ਰਦਰਸ਼ਨ ਬੰਦ ਕਰਨ : ਮਜੀਠੀਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪ੍ਰਦੇਸ਼ ਕਾਂਗਰਸ ਦੇ ਮੁਖੀ ਸੁਨੀਲ ਜਾਖੜ ਨੂੰ ਕਿਹਾ ਹੈ ਕਿ ਉਹ ਪਟਰੌਲ ਅਤੇ ਡੀਜ਼ਲ ਉੱਤੇ ਟੈਕਸ ਘਟਾਏ ਜਾਣ ਦੇ ਮੁੱਦੇ ਉੱਪਰ ਨਕਲੀ ਰੋਸ......

Bikram Singh Majithia

ਚੰਡੀਗੜ੍ਹ, :- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪ੍ਰਦੇਸ਼ ਕਾਂਗਰਸ ਦੇ ਮੁਖੀ ਸੁਨੀਲ ਜਾਖੜ ਨੂੰ ਕਿਹਾ ਹੈ ਕਿ ਉਹ ਪਟਰੌਲ ਅਤੇ ਡੀਜ਼ਲ ਉੱਤੇ ਟੈਕਸ ਘਟਾਏ ਜਾਣ ਦੇ ਮੁੱਦੇ ਉੱਪਰ ਨਕਲੀ ਰੋਸ ਪ੍ਰਦਰਸ਼ਨ ਕਰਨੇ ਬੰਦ ਕਰ ਦੇਣ ਅਤੇ ਇਸ ਦੀ ਬਜਾਇਂ ਪੈਟਰੋਲੀਅਮ ਵਸਤਾਂ ਉੱਤੇ ਵੈਟ ਘਟਾਉਣ ਲਈ ਕਾਂਗਰਸ ਸਰਕਾਰ ਉੱਤੇ ਦਬਾਅ ਪਾਉਣ ਅਤੇ ਆਮ ਆਦਮੀ ਨੂੰ 20 ਰੁਪਏ ਪ੍ਰਤੀ ਲੀਟਰ ਦੀ ਤੁਰਤ ਰਾਹਤ ਦਿਵਾਉਣ।

ਪ੍ਰਦੇਸ਼ ਕਾਂਗਰਸ ਦੁਆਰਾ ਕੀਤੇ ਜਾ ਰਹੇ ਪ੍ਰਦਰਸ਼ਨਾਂ ਬਾਰੇ ਟਿੱਪਣੀ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹ ਕਿਉਂ ਇਸ ਤਰ੍ਹਾਂ ਧੋਖੇਬਾਜ਼ੀ ਕਰ ਰਹੇ ਹਨ। ਉਨ੍ਹਾਂ Îਜਾਖੜ ਨੂੰ ਇਹ ਸਲਾਹ  ਵੀ ਦਿੱਤੀ ਕਿ ਉਹ ਆਪਣੀ ਸਰਕਾਰ ਉੱਤੇ ਇਸ ਗੱਲ ਲਈ ਦਬਾਅ ਪਾਉਣ ਕਿ ਉਹ ਪਟਰੌਲ ਤੇ ਡੀਜ਼ਲ ਉੱਤੇ ਸੂਬਾਈ ਟੈਕਸ ਨੂੰ ਘੱਟ ਕਰ ਦੇਵੇ।

ਪੰਜਾਬ ਅੰਦਰ ਇਹ ਟੈਕਸ ਪੂਰੇ ਉੱਤਰੀ ਭਾਰਤ ਨਾਲੋਂ ਜ਼ਿਆਦਾ ਹੈ ਅਤੇ ਪੂਰੇ ਮੁਲਕ ਅੰਦਰ ਸਭ ਤੋਂ ਵੱਧ ਟੈਕਸ ਲਾਉਣ ਵਾਲੇ ਰਾਜਾਂ ਵਿਚ ਪੰਜਾਬ ਤੀਜੇ ਸਥਾਨ ਉੱਤੇ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਪੈੱਨ ਦੀ ਇੱਕ ਘੁੱਗੀ ਮਾਰ ਕੇ ਹਟਾਇਆ ਜਾ ਸਕਦਾ ਹੈ।  ਉਨ੍ਹਾਂ ਇਹ ਵੀ ਕਿਹਾ ਕਿ ਜਾਖੜ ਨੂੰ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਇਸ ਦਲੀਲ ਨੂੰ ਕਿਉਂ ਸਵੀਕਾਰ ਕੀਤਾ ਸੀ

ਕਿ ਉਹ ਪਟਰੌਲ ਅਤੇ ਡੀਜ਼ਲ ਉੱਤੇ ਇੱਕ ਪੈਸਾ ਵੀ ਵੈਟ ਨਹੀਂ ਘਟਾਉਣਗੇ।  ਕਾਂਗਰਸ ਸਰਕਾਰ ਦੇ ਕਿਸਾਨਾਂ ਨਾਲ ਸਲਾਹ ਕੀਤੇ ਬਿਨਾ ਝੋਨੇ ਦੀ ਲੁਆਈ 20 ਜੂਨ ਤਕ ਲਟਕਾਉਣ ਦੇ ਤੁਗ਼ਲਕੀ ਫੁਰਮਾਨ ਬਾਰੇ ਟਿੱਪਣੀ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਅਜਿਹੇ ਫੈਸਲੇ ਕਾਂਗਰਸੀ ਹਕੂਮਤ ਵੱਲੋਂ ਹੀ ਲਏ ਜਾਂਦੇ ਹਨ।