ਪੰਜਾਬ ਦੀਆਂ ਲਿੰਕ ਸੜਕਾਂ 'ਤੇ 2 ਹਜ਼ਾਰ ਕਰੋੜ ਖ਼ਰਚੇ ਜਾਣਗੇ : ਰਾਣਾ ਸੋਢੀ
ਪੰਜਾਬ ਸਰਕਾਰ ਵੱਲੋਂ ਰਾਜ ਵਿਚ ਲਿੰਕ ਸੜਕਾਂ ਦੀ ਮੁਰੰਮਤ 'ਤੇ 2 ਹਜ਼ਾਰ ਕਰੋੜ ਰੁਪਏ ਖ਼ਰਚੇ ਜਾਣਗੇ.....
ਫਿਰੋਜ਼ਪੁਰ:- ਪੰਜਾਬ ਸਰਕਾਰ ਵੱਲੋਂ ਰਾਜ ਵਿਚ ਲਿੰਕ ਸੜਕਾਂ ਦੀ ਮੁਰੰਮਤ 'ਤੇ 2 ਹਜ਼ਾਰ ਕਰੋੜ ਰੁਪਏ ਖ਼ਰਚੇ ਜਾਣਗੇ। ਇਸ ਤਹਿਤ ਸਾਰੀਆਂ ਲਿੰਕ ਸੜਕਾਂ ਨੂੰ ਨਵਿਆਇਆ ਜਾਵੇਗਾ। ਇਹ ਜਾਣਕਾਰੀ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਗੁਰੂਹਰਸਹਾਏ ਵਿਖੇ ਹਲਕੇ ਦੀਆਂ ਪੰਚਾਇਤਾਂ ਅਤੇ ਸਕੂਲਾਂ ਲਈ 1 ਕਰੋੜ 90 ਲੱਖ ਦੇ ਵਿਕਾਸ ਕਾਰਜਾਂ ਦੇ ਚੈੱਕ ਜਾਰੀ ਕਰਨ ਉਪਰੰਤ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਦਿਤੀ।
ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਛੋਟੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ ਇਤਿਹਾਸਕ ਫ਼ੈਸਲਾ ਹੈ, ਜਿਸ ਨਾਲ ਰਾਜ ਦੇ ਵੱਡੀ ਗਿਣਤੀ ਛੋਟੇ ਤੇ ਗ਼ਰੀਬ ਕਿਸਾਨਾਂ ਨੂੰ ਲਾਭ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਗੁਰੂਹਰਸਹਾਏ ਸਬ-ਡਵੀਜਨਾਂ ਦੇ ਸਕੂਲਾਂ ਵਿਚ ਕਮਰਿਆਂ, ਪਖਾਨਿਆਂ, ਪੀਣ ਵਾਲੇ ਪਾਣੀ, ਬੁਨਿਆਦੀ ਢਾਂਚੇ ਦੇ ਵਿਕਾਸ ਆਦਿ 'ਤੇ 28 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ ਜਿਸ ਤਹਿਤ ਅੱਜ ਸਕੂਲਾਂ ਲਈ 90 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਵੱਲੋਂ ਹਲਕੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਅੱਜ ਪੰਚਾਇਤਾਂ ਨੂੰ 1 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।
ਇਸ ਮੌਕੇ ਹਰਦੀਪ ਸਿੰਘ ਸੋਢੀ, ਰਵਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਚਰਨਦੀਪ ਸਿੰਘ ਐਸ.ਡੀ.ਐਮ ਗੁਰੂਹਰਸਹਾਏ, ਰਜਿੰਦਰ ਸਿੰਘ ਡੀ.ਡੀ.ਪੀ.ਓ, ਐਡਵੋਕੇਟ ਸ਼ਵਿੰਦਰ ਸਿੰਘ ਸਿੱਧੂ, ਰਵੀ ਸ਼ਰਮਾ, ਭੀਮ ਕੰਬੋਜ, ਦਵਿੰਦਰ ਸਿੰਘ ਜੰਗ, ਨੇਕ ਸਿੰਘ ਡੀ.ਈ.ਓ (ਸੰੈ.), ਪ੍ਰਦੀਪ ਸ਼ਰਮਾ ਡੀ.ਈ.ਓ (ਐਲੀ.), ਸੁਖਵਿੰਦਰ ਸਿੰਘ ਡਿਪਟੀ ਡੀ.ਈ.ਓ (ਸੈ.), ਪ੍ਰਗਟ ਸਿੰਘ ਬਰਾੜ ਡਿਪਟੀ ਡੀ.ਈ.ਓ (ਐਲੀ.), ਸੁਨੀਲ ਕੁਮਾਰ ਜ਼ਿਲ੍ਹਾ ਖੇਡ ਅਫ਼ਸਰ, ਜਗਦੀਪ ਪਾਲ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਇਲਾਕਾ ਨਿਵਾਸੀ ਹਾਜ਼ਰ ਸਨ।