ਪ੍ਰੇਮੀ ਦੇ ਵਿਆਹ ਕਰਵਾਉਣ ਤੋਂ ਮਨ੍ਹਾ ਕਰਨ ’ਤੇ ਕੁੜੀ ਵਲੋਂ ਖ਼ੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੰਮ੍ਰਿਤਸਰ ’ਚ ਇਕ ਕੁੜੀ ਵਲੋਂ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ’ਤੇ ਪੁੱਜੀ

File Photo

ਅੰਮ੍ਰਿਤਸਰ, 11 ਜੂਨ (ਪਪ) : ਅੰਮ੍ਰਿਤਸਰ ’ਚ ਇਕ ਕੁੜੀ ਵਲੋਂ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ’ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਰਿਸ਼ਤੇਦਾਰਾਂ ਨੇ ਦਸਿਆ ਕਿ ਉਨ੍ਹਾਂ ਦੀ ਕੁੜੀ ਸ਼ਿਵਮ ਨਾਮ ਦੇ ਮੁੰਡੇ ਨੂੰ ਪਿਆਰ ਕਰਦੀ ਸੀ ਤੇ ਉਹ ਉਸ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ। ਉਨ੍ਹਾਂ ਦਸਿਆ ਕਿ ਸ਼ਿਵਮ ਨੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਦਾ ਸੋਸ਼ਣ ਕੀਤਾ ਤੇ ਬਾਅਦ ’ਚ ਵਿਆਹ ਕਰਵਾਉਣ ਤੋਂ ਮਨ੍ਹਾ ਕਰ ਦਿਤਾ, ਜਿਸ ਕਾਰਨ ਉਹ ਕਾਫ਼ੀ ਪਰੇਸ਼ਾਨ ਰਹਿੰਦੀ ਸੀ। ਇਸੇ ਪਰੇਸ਼ਨੀ ਦੇ ਚੱਲਦਿਆਂ ਅੱਜ ਉਸ ਨੇ ਘਰ ’ਚ ਹੀ ਖ਼ੁਦਕੁਸ਼ੀ ਕਰ ਲਈ। ਫਿਲਹਾਲ ਪੁਲਿਸ ਨੇ ਮ੍ਰਿਤਕਾ ਦੇ ਪਰਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿਤੀ ਹੈ।