ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਤਲ ਕਾਂਡ ਦਾ ਮਾਸਟਰ ਮਾਈਂਡ ਗ੍ਰਿਫ਼ਤਾਰ
AGTF ਨੇ ਗੋਲਡੀ ਬਰਾੜ ਦੇ ਕਰੀਬੀ ਸਾਥੀ ਭਗੌੜੇ ਗੈਂਗਸਟਰ ਹਰਪ੍ਰੀਤ ਸਿੰਘ ਨੂੰ ਕੀਤਾ ਕਾਬੂ
AGTF has arrested Gangster Harpreet Singhin Pardeep Singh Murder Case
ਚੰਡੀਗੜ੍ਹ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਕੋਟਕਪੂਰਾ ਦੇ ਡੇਰਾ ਪ੍ਰੇਮੀ ਪ੍ਰਦੀਪ ਕਟਾਰੀਆ ਦੇ ਕਤਲ ਕੇਸ ਵਿਚ ਲੋੜੀਂਦੇ ਗੈਂਗਸਟਰ ਹਰਪ੍ਰੀਤ ਸਿੰਘ ਵਾਸੀ ਢੈਪਈ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਹੈ, ਜੋ ਕਿ ਕਤਲ ਕੇਸ ਦੇ ਮੁੱਖ ਸਾਜ਼ਿਸ਼ਘਾੜਾ ਹੈ ਅਤੇ ਗੋਲਡੀ ਦੇ ਇਸ਼ਾਰੇ 'ਤੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਦਾ ਸੀ। ਜ਼ਿਕਰਯੋਗ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਕਟਾਰੀਆ ਨੂੰ ਪਿਛਲੇ ਸਾਲ 10 ਨਵੰਬਰ ਨੂੰ ਕੋਟਕਪੂਰਾ 'ਚ 6 ਸ਼ੂਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਸੀ, ਜਿਸ ਦੀ ਜਿੰਮੇਵਾਰੀ ਗੋਲਡੀ ਬਰਾੜ ਨੇ ਲਈ ਸੀ।