ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਣੇ ਪ੍ਰਿੰਸੀਪਲ ਬੁੱਧਰਾਮ, ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ
ਆਮ ਆਦਮੀ ਪਾਰਟੀ ਪੰਜਾਬ ਵਲੋਂ ਬਣਾਏ ਗਏ 4 ਮੀਤ ਪ੍ਰਧਾਨ
ਚੰਡੀਗੜ੍ਹ: ਆਮ ਆਦਮੀ ਪਾਰਟੀ ਵਲੋਂ ਪੰਜਾਬ ਲਈ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ: ਸਕੂਲ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੀ ਜ਼ਿੰਮੇਵਾਰੀ ਤੋਂ ਪੱਲਾ ਨਹੀਂ ਝਾੜ ਸਕਦਾ: ਹਾਈ ਕੋਰਟ
ਇਸ ਦੇ ਨਾਲ ਸੂਬਾ ਮੀਤ ਪ੍ਰਧਾਨ ਵੀ ਐਲਾਨੇ ਗਏ ਹਨ। ਜਿਨ੍ਹਾਂ ਵਿਚ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਸਵੀਰ ਸਿੰਘ ਰਾਜਾ ਗਿੱਲ, ਜਗਦੀਪ ਸਿੰਘ ਕਾਕਾ ਬਰਾੜ ਅਤੇ ਤਰੁਨਪ੍ਰੀਤ ਸਿੰਘ ਸ਼ਾਮਲ ਹਨ। ਜਦਕਿ ਜਗਰੂਪ ਸੇਖੋਂ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਯੂਥ ਵਿੰਗ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ: ਦੁਕਾਨ ਬੰਦ ਕਰਕੇ ਆ ਰਹੇ ਨੌਜੁਆਨ ਨੂੰ ਅਣਪਛਾਤੀ ਗੱਡੀ ਨੇ ਦਰੜਿਆ
ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤੀਰ ਭਗਵੰਤ ਮਾਨ ਨੇ ਟਵੀਟ ਵੀ ਕੀਤਾ। ਉਨ੍ਹਾਂ ਲਿਖਿਆ, “ਨਵੇਂ ਅਹੁਦੇਦਾਰਾਂ ਨੂੰ ਬਹੁਤ-ਬਹੁਤ ਮੁਬਾਰਕਾਂ ...ਉਮੀਦ ਹੈ ਕਿ ਤਨਦੇਹੀ ਨਾਲ ਪੰਜਾਬ ਦੀ ਸੇਵਾ ਕਰੋਂਗੇ…"।