Amritsar News : ਪੰਜਾਬੀ ਨੌਜਵਾਨ ਦੀ ਯੂਕਰੇਨ ਬਾਰਡਰ 'ਤੇ ਹੋਈ ਮੌਤ ,ਟੂਰਿਸਟ ਵੀਜ਼ੇ 'ਤੇ ਗਿਆ ਸੀ ਰੂਸ
ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਮ੍ਰਿਤਕ ਤੇਜਪਾਲ ਸਿੰਘ
Amritsar News : ਅੰਮ੍ਰਿਤਸਰ ਦੇ ਰਹਿਣ ਵਾਲੇ ਤੇਜਪਾਲ ਸਿੰਘ ਨਾਂ ਦੇ ਨੌਜਵਾਨ ਦੀ ਯੂਕਰੇਨ ਬਾਰਡਰ 'ਤੇ ਮੌਤ ਹੋ ਗਈ ਹੈ। ਤੇਜਪਾਲ 12 ਜਨਵਰੀ ਨੂੰ ਟੂਰਿਸਟ ਵੀਜ਼ੇ 'ਤੇ ਭਾਰਤ ਤੋਂ ਰੂਸ ਗਿਆ ਸੀ। ਤੇਜਪਾਲ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਮ੍ਰਿਤਕ ਤੇਜਪਾਲ ਦੀ ਬੇਟੀ 3 ਸਾਲ ਦੀ ਹੈ ਅਤੇ ਉਸ ਦਾ 6 ਸਾਲ ਦਾ ਬੇਟਾ ਹੈ।
ਤੇਜਪਾਲ ਦੇ ਪਰਿਵਾਰ ਮੁਤਾਬਕ ਉਨ੍ਹਾਂ ਦੇ ਪੁੱਤਰ ਨੂੰ ਰੂਸ 'ਚ ਫੌਜ 'ਚ ਜ਼ਬਰਦਸਤੀ ਭਰਤੀ ਕੀਤਾ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ 3 ਮਾਰਚ ਨੂੰ ਉਨ੍ਹਾਂ ਦੇ ਪੁੱਤਰ ਦਾ ਫੋਨ ਆਇਆ ਕਿ ਉਸ ਨੂੰ ਸਰਹੱਦ 'ਤੇ ਭੇਜਿਆ ਜਾ ਰਿਹਾ ਹੈ। ਪਰਿਵਾਰ ਸਰਕਾਰ ਤੋਂ ਮੰਗ ਕਰਦਾ ਹੈ ਕਿ ਤੇਜਪਾਲ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ।
ਉਸ ਦੀ ਪਤਨੀ ਪਰਮਿੰਦਰ ਕੌਰ ਨੇ ਦੱਸਿਆ ਕਿ ਉਹ 12 ਜਨਵਰੀ ਨੂੰ ਟੂਰਿਸਟ ਵੀਜ਼ੇ 'ਤੇ ਰੂਸ ਗਿਆ ਸੀ। ਘੱਟੋ-ਘੱਟ ਦੋ ਹੋਰ ਭਾਰਤੀ ਵਿਅਕਤੀ ਇਸ ਸਾਲ ਯੂਕਰੇਨੀ ਫਰੰਟ ਲਾਈਨਾਂ 'ਤੇ ਮਾਰੇ ਗਏ ਹਨ। ਤੇਜਪਾਲ ਸਿੰਘ ਭਾਰਤੀ ਫੌਜ ਜਾਂ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੀ ਇੱਛਾ ਰੱਖਦਾ ਸੀ।