Hoshiarpur News : ਪਿਤਾ ਦੀ ਮੌਤ ਦੇ ਸਦਮੇ 'ਚ ਬੇਟੇ ਦੀ ਵੀ ਹੋਈ ਮੌਤ , ਪੰਜਾਬ ਪੁਲਿਸ 'ਚ ਕਰਦਾ ਸੀ ਨੌਕਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮ੍ਰਿਤਕ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

Ashok Kumar

Hoshiarpur News : ਹੁਸ਼ਿਆਰਪੁਰ ਦੇ ਮੁਕੇਰੀਆਂ ਹਲਕੇ ਦੇ ਮੁਹੱਲਾ ਰਿਖੀਪੁਰ ਵਿੱਚ ਇੱਕ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਹੈ। ਜਿੱਥੇ ਪਿਤਾ ਦਾ ਅੰਤਿਮ ਸਸਕਾਰ ਕਰਨ ਤੋਂ ਬਾਅਦ ਅਗਲੀ ਸਵੇਰ ਬੇਟੇ ਦੀ ਵੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਕੌਂਸਲਰ ਨਿਰਮਲ ਦਾਸ ਦਾ 10 ਜੂਨ ਨੂੰ ਅੰਤਿਮ ਸਸਕਾਰ ਕੀਤਾ ਗਿਆ ਅਤੇ ਅਗਲੇ ਦਿਨ ਬੇਟੇ ਅਸ਼ੋਕ ਕੁਮਾਰ ਨੇ ਵੀ ਦਮ ਤੋੜ ਦਿੱਤਾ। 

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਸ਼ੋਕ ਕੁਮਾਰ ਆਪਣੀ ਪਤਨੀ ਅਤੇ ਬੱਚਿਆਂ ਨਾਲ ਸੌਂ ਰਿਹਾ ਸੀ। ਸਵੇਰੇ ਜਦੋਂ ਉਸ ਦੀ ਪਤਨੀ ਨੇ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਤਾਂ ਪਤਾ ਲੱਗਾ ਕਿ ਉਹ ਇਸ ਦੁਨੀਆਂ ਤੋਂ ਜਾ ਚੁੱਕੇ ਹਨ। ਜਿਸ ਕਾਰਨ ਪਰਿਵਾਰ ਸਮੇਤ ਪੂਰੇ ਮੁਹੱਲੇ ਵਿੱਚ ਸੋਗ ਦੀ ਲਹਿਰ ਦੌੜ ਗਈ। ਅਸ਼ੋਕ ਕੁਮਾਰ ਮੁਕੇਰੀਆ ਪੁਲਿਸ ਵਿੱਚ ਸਹਾਇਕ ਸਬ-ਇੰਸਪੈਕਟਰ ਵਜੋਂ ਤਾਇਨਾਤ ਸੀ।

ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ  

ਏ.ਐਸ.ਆਈ ਅਸ਼ੋਕ ਕੁਮਾਰ ਦਾ ਅੱਜ ਪੂਰੇ ਪੁਲਿਸ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਡੀਐਸਪੀ ਵਿਪਨ ਕੁਮਾਰ, ਐਸਐਚਓ ਪ੍ਰਮੋਦ ਕੁਮਾਰ ਸਮੇਤ ਵੱਖ-ਵੱਖ ਪੁਲੀਸ ਅਧਿਕਾਰੀਆਂ ਨੇ ਸ਼ਰਧਾਂਜਲੀ ਭੇਟ ਕੀਤੀ। ਪੁਲਿਸ ਮੁਲਾਜ਼ਮਾਂ ਨੇ ਆਪਣੇ ਸ਼ਹੀਦ ਸਾਥੀ ਨੂੰ ਸਲਾਮੀ ਦਿੱਤੀ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।