Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਮੀਟਿੰਗ ਸ਼ੁਰੂ
Amritsar News : ਮੀਟਿੰਗ ਦੀ ਪ੍ਰਧਾਨਗੀ ਐਸਜੀਪੀਸੀ ਧਾਮੀ ਵੱਲੋਂ ਕੀਤੀ ਜਾ ਰਹੀ, ਮੀਟਿੰਗ ’ਚ ਕਈ ਅਹਿਮ ਪੰਥਕ ਮਸਲੇ ਵਿਚਾਰੇ ਜਾਣਗੇ।
Amritsar News in Punjabi : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਮੀਟਿੰਗ ਦੀ ਪ੍ਰਧਾਨਗੀ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੀ ਜਾ ਰਹੀ ਹੈ। ਮੀਟਿੰਗ ਦੇ ਵਿੱਚ ਕਈ ਅਹਿਮ ਪੰਥਕ ਮਸਲੇ ਵਿਚਾਰੇ ਜਾਣਗੇ।
ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟਾਂ ਵੱਲੋਂ ਕੀਤੀ ਗਈ ਭਰਤੀ ਦੀਆਂ ਕਾਪੀਆਂ ਜਮਾਂ ਕਰਵਾਉਣ ਲਈ ਹਲਕਾ ਸਨੌਰ ਦੇ ਡੈਲੀਗੇਟਾਂ ਦਾ ਇਜਲਾਸ ਸ਼ੁਰੂ ਹੋ ਗਿਆ ਹੈ।
ਪੀਲੀਭੀਤ ਵਿਖੇ ਸਿੱਖਾਂ ਨੂੰ ਜਬਰੀ ਇਸਾਈ ਬਣਾਉਣ ਅਤੇ ਬੀਤੇ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖ ਨੌਜਵਾਨ ਦੀ ਹੋਈ ਕੁੱਟਮਾਰ ਤੇ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਮੰਥਨ ਕੀਤਾ ਜਾ ਸਕਦਾ ਹੈ
(For more news apart from Shiromani Gurdwara Parbandhak Committee Interim Committee meeting begins News in Punjabi, stay tuned to Rozana Spokesman)