ਮੁੱਖ ਮੰਤਰੀ ਵਲੋਂ ਗਡਵਾਸੂ ਦੀ ਪਹਿਲਾ ਸਥਾਨ ਮਿਲਣ ਕਾਰਨ ਪ੍ਰਸ਼ੰਸਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ) ਵੱਲੋਂ ਸਾਰੀਆਂ ਖੇਤੀਬਾੜੀ ਯੂਨੀਵਰਸਿਟੀਆਂ ਵਿੱਚੋਂ ਗੁਰੂ ਅੰਗਦ ਦੇਵ ਵੈਟਨਰੀ ...

Captain Amarinder Singh

ਚੰਡੀਗੜ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ) ਵੱਲੋਂ ਸਾਰੀਆਂ ਖੇਤੀਬਾੜੀ ਯੂਨੀਵਰਸਿਟੀਆਂ ਵਿੱਚੋਂ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸ ਯੂਨੀਵਰਸਿਟੀ (ਗਡਵਾਸੂ) ਨੂੰ ਪਹਿਲੇ ਨੰਬਰ ਦੀ ਯੂਨੀਵਰਸਿਟੀ ਐਲਾਨੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਇਹ ਨੈਸ਼ਨਲ ਐਗਰੀਕਲਚਰਲ ਰਿਸਰਚ ਸਿਸਟਮ (ਐਨਏਆਰਐਸ) ਦੀਆਂ ਸਾਰੀਆਂ ਸਬੰਧਤ ਇੰਸਟੀਚਿਊਟਾਂ ਵਿੱਚੋਂ ਵੀ ਤੀਜੇ ਸਥਾਨ 'ਤੇ ਆਈ ਹੈ। 

ਗਡਵਾਸੂ ਦੇ ਵਾਈਸ ਚਾਂਸਲਰ ਡਾ. ਏ. ਐਸ. ਨੰਦਾ 16 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਆਈਸੀਏਆਰ ਦੇ ਸਥਾਪਤੀ ਦਿਵਸ ਮੌਕੇ ਸਮਾਰੋਹ ਦੌਰਾਨ ਇਹ ਐਵਾਰਡ ਪ੍ਰਾਪਤ ਕਰਨਗੇ। ਗਡਵਾਸੂ ਨੂੰ ਪਸ਼ੂ ਧਨ ਅਤੇ ਮੱਛੀ ਪਾਲਣ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਸਰਗਰਮੀਆਂ ਲਈ ਇਹ ਮਾਨਤਾ ਮਿਲੀ ਹੈ। ਇਸ ਵੱਲੋਂ ਸੂਬਾਈ ਖੇਤੀਬਾੜੀ ਜੀਡੀਪੀ ਵਿੱਚ ਤਕਰੀਬਨ 36 ਫ਼ੀ ਸਦੀ ਯੋਗਦਾਨ ਪਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਵੱਲੋਂ ਇਨ੍ਹਾਂ ਖੇਤਰਾਂ ਨੂੰ ਹੁਲਾਰਾ ਦੇਣ ਲਈ ਲਗਾਤਾਰ ਵਕਾਲਤ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਰਵਾਇਤੀ ਫਸਲਾਂ ਛੱਡ ਕੇ ਇਨ੍ਹਾਂ ਧੰਦਿਆਂ ਨੂੰ ਅਪਨਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਆਈਸੀਏਆਰ ਵੱਲੋਂ ਐਨਏਆਰਐਸ ਵਿੱਚ ਖੇਤੀਬਾੜੀ ਯੂਨੀਵਰਸਿਟੀਆਂ ਦੀ ਦਰਜਾਬੰਦੀ ਕੀਤੀ ਗਈ ਹੈ। ਇਸ ਦਾ ਮੁੱਖ ਉਦੇਸ਼ ਵਿਸ਼ਵ ਯੂਨੀਵਰਸਿਟੀਆਂ ਦੇ ਢਾਂਚੇ ਵਿੱਚ ਭਾਰਤੀ ਯੂਨੀਵਰਸਿਟੀਆਂ ਦੇ ਪੱਧਰ ਵਿੱਚ ਸੁਧਾਰ ਲਿਆਉਣਾ ਹੈ।