ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰੀਪੋਰਟ ਆਈ ਨੈਗੇਟਿਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਪੇਂਡੂ ਵਿਕਾਸ, ਪੰਚਾਇਤ ਤੇ ਉਚ ਸਿਖਿਆ ਵਿਭਾਗ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰੀਪੋਰਟ ਨੈਗੇਟਿਵ ਆਈ ਹੈ

Tripat Rajinder Singh Bajwa

ਚੰਡੀਗੜ੍ਹ, 11 ਜੁਲਾਈ (ਗੁਰਉਪਦੇਸ਼ ਭੁੱਲਰ): ਪੰਜਾਬ ਦੇ ਪੇਂਡੂ ਵਿਕਾਸ, ਪੰਚਾਇਤ ਤੇ ਉਚ ਸਿਖਿਆ ਵਿਭਾਗ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰੀਪੋਰਟ ਨੈਗੇਟਿਵ ਆਈ ਹੈ। ਵਰਨਣਯੋਗ ਹੈ ਕਿ ਪਿਛਲੇ ਦਿਨੀਂ ਬਾਜਵਾ ਵਲੋਂ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਸੀ ਜਿਸ ਵਿਚ ਸ਼ਾਮਲ ਵਿਭਾਗ ਦੇ ਡਾਇਰੈਕਟਰ ਵਿਪਨ ਉਜਵਲ ਦੀ ਕੋਰੋਨਾ ਰੀਪੋਰਟ ਪਾਜ਼ੇਟਿਵ ਆਉਣ ਬਾਅਦ ਬੀਤੇ ਦਿਨੀਂ ਮੰਤਰੀ ਇਕਾਂਤਵਾਸ ਵਿਚ ਚਲੇ ਗਏ ਸਨ ਤੇ ਕੋਰੋਨਾ ਟੈਸਟ ਕਰਵਾਇਆ ਸੀ। ਅੱਜ ਟੈਸਟ ਦੀ ਪੀ.ਜੀ.ਆਈ. ਲੈਬ ਦੀ ਆਈ ਰੀਪੋਰਟ ਨੈਗੇਟਿਵ ਹੈ। ਇਸ ਤੋਂ ਬਾਅਦ ਮੰਤਰੀ ਦੇ ਨਜ਼ਦੀਕੀਆਂ ਤੇ ਸਮਰਥਕਾਂ ਨੇ ਰਾਹਤ ਮਹਿਸੂਸ ਕੀਤੀ ਹੈ। ਹਾਲੇ ਮੰਤਰੀ ਦੇ ਵਿਭਾਗ ਦੇ ਹੋਰ ਅਧਿਕਾਰੀਆਂ ਦੀਆਂ ਰੀਪੋਰਟਾਂ ਆਉਣਗੀਆਂ ਹਨ।