ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤੀ ਨੇ ਮੌਤ ਨੂੰ ਲਗਾਇਆ ਗਲੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ

photo

 

ਲੁਧਿਆਣਾ: ਲੁਧਿਆਣਾ ਦੇ ਸਾਹਨੇਵਾਲ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਪਤੀ ਨੇ ਮੌਤ ਨੂੰ ਗਲੇ ਲਗਾ ਲਿਆ ਹੈ। ਮ੍ਰਿਤਕ ਦੀ ਪਹਿਚਾਣ ਗਿਆਨ ਸਿੰਘ (30)  ਵਜੋਂ ਹੋਈ ਹੈ। ਜਿਸ ਦਾ ਵਿਆਹ ਕਰੀਬ 10 ਸਾਲ ਪਹਿਲਾਂ ਅਮਨਦੀਪ ਕੌਰ ਵਾਸੀ ਪਿੰਡ ਤੱਖਰਾਂ, ਲੁਧਿਆਣਾ ਨਾਲ ਹੋਇਆ ਸੀ।

 

 

ਮ੍ਰਿਤਕ ਦੇ ਪਿਤਾ ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਉਸ ਦੀ ਨੂੰਹ ਅਮਨਦੀਪ ਦੇ ਪਰਵਿੰਦਰ ਸਿੰਘ ਪੁੱਤਰ ਰਜਿੰਦਰ ਸਿੰਘ ਨਾਲ ਕਥਿਤ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਅਮਨਦੀਪ ਅਤੇ ਪਰਵਿੰਦਰ ਉਸ ਦੇ ਪੁੱਤਰ ਗਿਆਨ ਨੂੰ ਘਟੀਆ ਤਰੀਕਿਆਂ ਨਾਲ ਜ਼ਲੀਲ ਕਰਦੇ ਸਨ। ਇਸ ਤੋਂ ਤੰਗ ਆ ਕੇ ਗਿਆਨ ਨੇ ਬੀਤੀ 7 ਜੁਲਾਈ ਨੂੰ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਦੀ ਬੀਤੀ 9 ਜੁਲਾਈ ਨੂੰ ਇਲਾਜ ਦੌਰਾਨ ਰਜਿੰਦਰਾ ਹਸਪਤਾਲ ’ਚ ਮੌਤ ਹੋ ਗਈ।

 

 

ਮ੍ਰਿਤਕ ਦੇ ਪਿਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਪੁੱਤਰ ਦੀ ਮੌਤ ਲਈ ਅਮਨਦੀਪ ਕੌਰ ਅਤੇ ਪਰਵਿੰਦਰ ਸਿੰਘ ਦੋਵੇਂ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਕੇਸ ਦੇ ਜਾਂਚ ਅਧਿਕਾਰੀ ਚੌਂਕੀ ਮੂੰਡੀਆਂ ਕਲਾਂ ਇੰਚਾਰਜ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਪੁਲਸ ਨੇ ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਮਨਦੀਪ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।