ਮੁਹਾਲੀ ਪੁਲਿਸ ਨੇ ਨਸ਼ੀਲੇ ਪਦਾਰਥਾਂ/ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼
ਗੈਂਗਸਟਰ ਮੰਨਾ ਮਹਿਲ ਕਲਾਂ ਦੇ ਦੋ ਕਰੀਬੀ ਸਾਥੀ ਗ੍ਰਿਫ਼ਤਾਰ
32 ਕੈਲੀਬਰ ਵਿਦੇਸ਼ੀ ਪਿਸਤੌਲ ਸਮੇਤ 07 ਜ਼ਿੰਦਾ ਕਾਰਤੂਸ ਅਤੇ ਅੱਧਾ ਕਿਲੋ (500 ਗ੍ਰਾਮ) ਹੈਰੋਇਨ ਬਰਾਮਦ
ਮੁਹਾਲੀ : ਜ਼ਿਲ੍ਹਾ ਐਸ.ਏ.ਐਸ.ਨਗਰ ਪੁਲਿਸ ਨੇ ਨਸ਼ੀਲੇ ਪਦਾਰਥਾਂ/ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਗੈਂਗਸਟਰ ਮੰਨਾ ਮਹਿਲ ਕਲਾਂ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
IPS ਵਿਵੇਕ ਸ਼ੀਲ ਸੋਨੀ, ਸੀਨੀਅਰ ਪੁਲਿਸ ਕਪਤਾਨ, ਐਸ.ਏ.ਐਸ.ਨਗਰ ਨੇ ਮੀਡੀਆ ਨੂੰ ਦੱਸਿਆ ਕਿ ਇੱਕ ਮੁਹਿੰਮ ਦੌਰਾਨ ਟ੍ਰਾਈਸਿਟੀ ਵਿੱਚ ਸਰਗਰਮ ਨਸ਼ਾ ਤਸਕਰਾਂ/ਗੈਂਗਸਟਰਾਂ ਵਿਰੁੱਧ ਵੱਡੀ ਸਫਲਤਾ ਮਿਲੀ ਹੈ।
ਪੰਜਾਬ ਸਰਕਾਰ ਵੱਲੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਐਸ.ਏ.ਐਸ.ਨਗਰ ਪੁਲਿਸ ਨੇ ਸੁਖਵਿੰਦਰ ਸਿੰਘ ਉਰਫ਼ ਨਿੱਕਾ ਪੁੱਤਰ ਸੁਰਿੰਦਰਪਾਲ ਸਿੰਘ ਅਤੇ ਲਵਪ੍ਰੀਤ ਸਿੰਘ ਉਰਫ਼ ਲਵਲੀ ਪੁੱਤਰ ਜਸਬੀਰ ਸਿੰਘ ਦੋਵੇਂ ਵਾਸੀ ਪਿੰਡ ਸੰਦੌਰ, ਜ਼ਿਲ੍ਹਾ ਮਾਲੇਰਕੋਟਲਾ ਦੇ ਰਹਿਣ ਵਾਲੇ ਹਨ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਉਨ੍ਹਾਂ ਕੋਲੋਂ .32 ਕੈਲੀਬਰ ਵਿਦੇਸ਼ੀ ਪਿਸਤੌਲ ਸਮੇਤ 7 ਜ਼ਿੰਦਾ ਕਾਰਤੂਸ ਅਤੇ ਅੱਧਾ ਕਿਲੋ (500 ਗ੍ਰਾਮ) ਹੈਰੋਇਨ ਬਰਾਮਦ ਕੀਤੀ ਹੈ। ਉਕਤ ਮੁਲਜ਼ਮਾਂ ਖਿਲਾਫ ਐਨਡੀਪੀਐਸ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ।