ਮਾਨਸਾ 'ਚ ਦੋ ਮੋਟਰਸਾਈਕਲਾਂ ਦੀ ਆਪਸ 'ਚ ਹੋਈ ਭਿਆਨਕ ਟੱਕਰ, ਇਕ ਦੀ ਗਈ ਜਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੇਸ਼ੇ ਤੋਂ ਅਧਿਆਫਕ ਸੀ ਮ੍ਰਿਤਕ ਵਿਅਕਤੀ

photo

 

ਬਰੇਟਾ: ਮਾਨਸਾ ਦੇ ਬਰੇਟਾ 'ਚ ਦੋ ਮੋਟਰਸਾਈਕਲਾਂ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ। ਇਸ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਸੰਦੀਪ ਕੁਮਾਰ ਵਜੋਂ ਹੋਈ ਹੈ ਜੋ ਕਿ ਪੇਸ਼ੇ ਤੋਂ ਇਕ ਅਧਿਆਪਕ ਸੀ। 

 

 

ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਸਵੇਰੇ ਧਰਮਪੁਰਾ ਸਕੂਲ ਵਿਖੇ ਆਪਣੇ ਮੋਟਰਸਾਈਕਲ ’ਤੇ ਡਿਊਟੀ ’ਤੇ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਉਸਦੀ ਸਿੱਧੀ ਟੱਕਰ ਹੋ ਗਈ। ਇਸ ਦੌਰਾਨ ਰਾਹਗੀਰਾਂ ਨੇ ਦੱਸਿਆ ਕਿ ਮਾਸਟਰ ਸੰਦੀਪ ਕੁਮਾਰ ਅੱਗੇ ਜਾ ਰਹੀ ਹਰੇ ਚਾਰੇ ਨਾਲ ਭਰੀ ਟਰਾਲੀ ਨੂੰ ਓਵਰਟੇਕ ਕਰਨ ਲੱਗਾ ਤਾਂ ਅਚਾਨਕ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਟੱਕਰ ਹੋ ਗਈ।

ਦੋਵੇਂ ਮੋਟਰਸਾਈਕਲ ਚਾਲਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਗੰਭੀਰ ਹਾਲਤ ’ਚ ਜ਼ਖ਼ਮੀ ਸੰਦੀਪ ਨੂੰ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ ਤੇ ਦੂਸਰਾ ਮੋਟਰਸਾਈਕਲ ਸਵਾਰ ਸਰਕਾਰੀ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। ਪੁਲਿਸ ਨੇ ਪੋਸਟਮਾਰਟਮ ਉਪਰੰਤ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ।