ਪਟਿਆਲਾ ’ਚ ਵੱਡੀ ਵਾਰਦਾਤ: 8ਵੀਂ ਜਮਾਤ ਦੀ ਕੁੜੀ ਨਾਲ ਬਲਾਤਕਾਰ ਤੋਂ ਬਾਅਦ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਾਰਦਾਤ ਕਰਕੇ ਇੰਸਟਾ ’ਤੇ ਲਾਈਵ ਹੋਇਆ ਮੁੰਡਾ

photo

 

ਪਟਿਆਲਾ: ਪਟਿਆਲਾ ਦੇ ਪਾਤੜਾਂ ਤੋਂ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਲੜਕੇ ਨੇ ਦੁੱਧ ਲੈਣ ਜਾ ਰਹੀ ਨਾਬਾਲਿਗ ਲੜਕੀ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਸ ਦਾ ਕਤਲ ਕਰ ਦਿਤਾ। ਮਿਲੀ ਜਾਣਕਾਰੀ ਮੁਤਾਬਕ ਕੁੜੀ ਅੱਠਵੀਂ ਕਲਾਸ ਦੀ ਵਿਦਿਆਰਥਣ ਸੀ। ਇਥੇ ਹੀ ਬਸ ਨਹੀਂ ਕਾਤਲ ਮੁੰਡੇ ਵਲੋਂ ਆਪਣੀ ਇੰਸਟਾਗ੍ਰਾਮ ਆਈ. ਡੀ. ਤੇ ਬਕਾਇਦਾ ਕਬੂਲਨਾਮਾ ਵੀ ਕੀਤਾ ਗਿਆ। 

ਇਹ ਵੀ ਪੜ੍ਹੋ: ਜਿੰਪਾ ਵਲੋਂ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ 

ਦੋਸ਼ੀ ਨੌਜਵਾਨ ਨੇ ਇੰਸਟਾਗ੍ਰਾਮ ’ਤੇ ਕਿਹਾ ਕਿ ਉਹ ਕੁੜੀ ਨੂੰ ਬਹੁਤ ਪਿਆਰ ਕਰਦਾ ਸੀ ਪਰ ਕੁੜੀ ਨੇ ਮਨ੍ਹਾ ਕਰ ਦਿਤਾ , ਜਿਸ ਕਰਕੇ ਉਸ ਨੇ ਲੜਕੀ ਦੀ ਕਤਲ ਕਰ ਦਿਤਾ ਤੇ  ਹੁਣ ਉਹ ਆਪਣੀ ਜੀਵਨ ਲੀਲਾ ਸਮਾਪਤ ਕਰਨ ਜਾ ਰਿਹਾ ਹੈ।  ਇਸ ਘਟਨਾ ਦਾ ਪਤਾ ਲੱਗਦੇ ਸਾਰ ਹੀ ਪੁਲਿਸ ਪ੍ਰਸ਼ਾਸ਼ਨ ਮੌਕੇ 'ਤੇ ਪਹੁੰਚਿਆ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਦੇ ਲਈ ਸਿਵਲ ਹਸਪਤਾਲ ਸਮਾਣਾ ਵਿਖੇ ਭੇਜ ਦਿਤਾ।

ਇਹ ਵੀ ਪੜ੍ਹੋ: ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਹੈਲੀਕਾਪਟਰ ਤੋਂ ਲਿਆ ਹੜ੍ਹ ਦਾ ਜਾਇਜ਼ਾ, 5 ਜ਼ਿਲ੍ਹਿਆਂ ਨੂੰ ਅਲਰਟ  

ਇਸ ਘਟਨਾ ਮਗਰੋਂ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਪਟਿਆਲਾ ਦਿੱਲੀ ਨੈਸ਼ਨਲ ਹਾਈਵੇਅ ਜਾਮ ਕਰਕੇ ਇਨਸਾਫ਼ ਦੀ ਮੰਗ ਕੀਤੀ ਗਈ। ਇਸ ਸਬੰਧੀ ਜਦੋਂ ਪੁਲਿਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਲੜਕੀ ਦੀ ਡੈੱਡ ਬਾਡੀ ਸਕੂਲ ਦੇ ਅੰਦਰੋਂ ਬਰਾਮਦ ਕਰ ਲਈ ਜਿਸ ਨੂੰ ਸਮਾਣਾ ਸਰਕਾਰੀ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਨੌਜਵਾਨ ਦੀ ਭਾਲ ਸ਼ੁਰੂ ਕਰ ਦਿਤੀ ਹੈ।