Sidhu Moosewala
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਅੱਜ ਸਾਰੇ ਮੁਲਜ਼ਮਾਂ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਅਦਾਲਤ ਵਿਚ ਕੋਈ ਵੀ ਮੁਲਜ਼ਮ ਹਾਜ਼ਰ ਨਹੀਂ ਹੋਇਆ। ਇਸ ਦੇ ਚਲਦਿਆਂ ਮਾਮਲੇ ਦੀ ਸੁਣਵਾਈ 26 ਜੁਲਾਈ ਤਕ ਮੁਲਤਵੀ ਕਰ ਦਿਤੀ ਗਈ ਹੈ। ਇਸ ਦੇ ਨਾਲ ਹੀ ਅਗਲੀ ਸੁਣਵਾਈ ਦੌਰਾਨ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿਤੇ ਗਏ ਹਨ।
ਇਹ ਵੀ ਪੜ੍ਹੋ: ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ, ਲਿਖਿਆ- ਹਥਨੀਕੁੰਡ ਤੋਂ ਸੀਮਤ ਮਾਤਰਾ ਵਿਚ ਛੱਡਿਆ ਜਾਵੇ ਪਾਣੀ
ਵਕੀਲ ਲਖਵਿੰਦਰ ਲਖਨਪਾਲ ਦਾ ਕਹਿਣਾ ਹੈ ਕਿ ਜੇਕਰ ਸਾਰੇ ਮੁਲਜ਼ਮ ਅਦਾਲਤ ਵਿਚ ਪੇਸ਼ ਹੋ ਜਾਂਦੇ ਤਾਂ ਚਲਾਨ ਸੈਸ਼ਨ ਕੋਰਟ ਵਿਚ ਚਲਾ ਜਾਣਾ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੀ ਪੇਸ਼ੀ ਦੌਰਾਨ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਨਾ ਕਰਨ ਦੇ ਚਲਦਿਆਂ ਅਦਾਲਤ ਵਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਸੁਪਰਡੈਂਟਾਂ ਨੂੰ ਹੁਕਮ ਜਾਰੀ ਕੀਤੇ ਗਏ ਸਨ।