Amritpal Singh News: MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ, ਪੁਲਿਸ ਨੇ ਭਰਾ ਨੂੰ ਡਰੱਗ ਸਣੇ ਕੀਤਾ ਗ੍ਰਿਫਤਾਰ
Amritpal Singh News: ਜਲੰਧਰ ਦਿਹਾਤੀ ਪੁਲਿਸ ਨੇ ਕੀਤੀ ਕਾਰਵਾਈ
Amritpal's brother Arrested
Amritpal's brother arrested: ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ ਡਰੱਗ ਸਮੇਤ ਗ੍ਰਿਫਤਾਰ ਕੀਤਾ ਹੈ।
ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਅੰਕੁਰ ਗੁਪਤਾ ਨੇ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ- ਜਲਦੀ ਹੀ ਅਸੀਂ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਾਂਗੇ।
ਐਸਐਸਪੀ ਅੰਕੁਰ ਗੁਪਤਾ ਨੇ ਕਿਹਾ- ਅਸੀਂ ਹਰਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਲਦੀ ਹੀ ਅਸੀਂ ਤੁਹਾਡੇ ਨਾਲ ਜਾਣਕਾਰੀ ਸਾਂਝੀ ਕਰਾਂਗੇ ਕਿ ਹਰਪ੍ਰੀਤ ਕੋਲੋਂ ਕਿੰਨਾ ਆਈਸ ਡਰੱਗ ਬਰਾਮਦ ਹੋਇਆ ਹੈ। ਫਿਲਹਾਲ ਉਨ੍ਹਾਂ ਨੇ ਇਸ ਬਾਰੇ ਕੁਝ ਨਹੀਂ ਦੱਸਿਆ ਕਿ ਕਿੰਨੀਆਂ ਨਸ਼ੀਲੀਆਂ ਦਵਾਈਆਂ ਫੜੀਆਂ ਗਈਆਂ ਹਨ। ਦੱਸ ਦੇਈਏ ਕਿ ਰੋਜ਼ਾਨਾ ਸਪੋਕਸਮੈਨ ਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ।