Gurdaspur News : ਭ੍ਰਿਸ਼ਟਾਚਾਰ ਮਾਮਲੇ ’ਚ ਗ੍ਰਿਫ਼ਤਾਰ ਇੰਸਪੈਕਟਰ ਇੰਦਰਬੀਰ ਕੌਰ ਨੂੰ ਅਦਾਲਤ ’ਚ ਕੀਤਾ ਪੇਸ਼, ਇਕ ਦਿਨ ਦਾ ਮਿਲਿਆ ਰਿਮਾਂਡ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Gurdaspur News : ਸਾਂਝ ਕੇਂਦਰ ਦੇ ਕਰਮਚਾਰੀਆਂ ਵੱਲੋਂ ਇੰਦਰਬੀਰ ਕੌਰ ‘ਤੇ ਉਨ੍ਹਾਂ ਤੋਂ ਪੈਸੇ ਲੈਣ ਦੇ ਦੋਸ਼ ਲੱਗੇ ਦੋਸ਼

ਭ੍ਰਿਸ਼ਟਾਚਾਰ ਮਾਮਲੇ ’ਚ ਗ੍ਰਿਫ਼ਤਾਰ ਇੰਸਪੈਕਟਰ ਇੰਦਰਬੀਰ ਕੌਰ ਨੂੰ ਅਦਾਲਤ ’ਚ ਕੀਤਾ ਪੇਸ਼, ਇਕ ਦਿਨ ਦਾ ਮਿਲਿਆ ਰਿਮਾਂਡ

Gurdaspur News in Punjabi : ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਗ੍ਰਿਫਤਾਰ ਗੁਰਦਾਸਪੁਰ ਪੁਲਿਸ ਸਾਂਝ ਕੇਂਦਰ ਦੀ ਇੰਚਾਰਜ ਇੰਸਪੈਕਟਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਪੁਲਿਸ ਨੂੰ 1 ਦਿਨ ਦਾ ਰਿਮਾਂਡ ਮਿਲਿਆ ਹੈ। ਅਦਾਲਤ ਨੇ ਇੰਸਪੈਕਟਰ ਇੰਦਰਬੀਰ ਕੌਰ ਨੂੰ 1 ਦਿਨ ਦੇ ਰਿਮਾਂਡ ‘ਤੇ ਭੇਜਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਇੰਸਪੈਕਟਰ ਇੰਦਰਬੀਰ ਕੌਰ ਦੇ ਅਧੀਨ ਗੁਰਦਾਸਪੁਰ ਦੇ 13 ਪੁਲਿਸ ਸਾਂਝ ਕੇਂਦਰ ਆਉਂਦੇ ਸਨ। ਸਾਂਝ ਕੇਂਦਰ ਦੇ ਕਰਮਚਾਰੀਆਂ ਵੱਲੋਂ ਇੰਦਰਬੀਰ ਕੌਰ ‘ਤੇ ਉਨ੍ਹਾਂ ਤੋਂ ਪੈਸੇ ਲੈਣ ਦੇ ਦੋਸ਼ ਲਗਾਏ ਗਏ ਸਨ। ਇਸ ਮਗਰੋਂ ਪੁਲਿਸ ਵੱਲੋਂ ਇੰਦਰਬੀਰ ਕੌਰ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਜਾਂਚ ਤੋਂ ਬਾਅਦ ਸਬੰਧਤ ਵਿਭਾਗ ਦੀ ਕਾਰਵਾਈ ਵਿੱਚ ਇੰਦਰਬੀਰ ਕੌਰ ਨੂੰ ਗੰਭੀਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇੰਦਰਬੀਰ ਕੌਰ ਵੱਲੋਂ ਪੈਸੇ ਦੀ ਮੰਗ ਅਤੇ ਕੀਤੇ ਲੈਣ-ਦੇਣ ਦੇ ਪੁਖਤਾ ਸਬੂਤ ਸਾਹਮਣੇ ਆ ਗਏ ਹਨ, ਹੋਰ ਜਾਂਚ ਜਾਰੀ ਹੈ।

(For more news apart from Inspector Inderbir Kaur arrested in corruption case presented in court, remanded for one day News in Punjabi, stay tuned to Rozana Spokesman)