ਪਤਨੀ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ
ਅੱਜ ਸਵੇਰੇ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਅੰਮ੍ਰਿਤਸਰ ਪਹੁੰਚੇ।
ਅੰਮ੍ਰਿਤਸਰ: ਅੱਜ ਸਵੇਰੇ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਅੰਮ੍ਰਿਤਸਰ ਪਹੁੰਚੇ।
ਇਸ ਦੌਰਾਨ ਉਹਨਾਂ ਦੇ ਨਾਲ ਉਹਨਾਂ ਦੀ ਪਤਨੀ ਮੇਘਨਾ ਅਤੇ ਯੁਵਾ ਨੇਤਾ ਦਿਗਵਿਜੇ ਚੌਟਾਲਾ ਵੀ ਮੌਜੂਦ ਸਨ।
ਉਹਨਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਦਰਬਾਰ ਸਾਹਿਬ ਵਿਖੇ ਉਹਨਾਂ ਨੇ ਕੁਝ ਸਮਾਂ ਬੈਠ ਕੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ।
ਇਸ ਤੋਂ ਬਾਅਦ ਉਹਨਾਂ ਨੂੰ ਸਿਰੋਪਾਓ ਭੇਂਟ ਕੀਤੇ ਗਏ।
ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਟਵਿਟਰ ‘ਤੇ ਇਕ ਤਸਵੀਰ ਸਾਂਝੀ ਕਰਦਿਆਂ ਕਿਹਾ, ‘ਅੱਜ ਸਵੇਰੇ ਅੰਮ੍ਰਿਤਸਰ ਵਿਚ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਮੱਥਾ ਟੇਕਿਆ। ਪਵਿੱਤਰ ਬਾਣੀ ‘ਚ ਹਿੱਸਾ ਲਿਆ ਅਤੇ ਸੂਬੇ ਦੀ ਸੁੱਖ, ਖੁਸ਼ਹਾਲੀ, ਸ਼ਾਂਤੀ ਅਤੇ ਭਲਾਈ ਲਈ ਅਰਦਾਸ ਕੀਤੀ।