ਬਾਘਾ ਪੁਰਾਣਾ ਹਲਕੇ ਦੇ 17 ਪਿੰਡਾਂ ਦੇ ਕਿਸਾਨਾਂ ਦੀ ਚਿਰੋਕਣੀ ਮੰਗ ਹੋਈ ਪੂਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਵੱਲੋਂ ਮੋਗਾ ਜ਼ਿਲ੍ਹੇ ਵਿੱਚ ‘ਸਿਵੀਆ ਰਜਬਾਹੇ’ ਦੇ ਨਵੀਨੀਕਰਨ ਲਈ 13 ਕਰੋੜ ਰੁਪਏ ਦੀ ਪ੍ਰਵਾਨਗੀ

CM approves Rs.13 Cr for upgradation of 'Sivia Water Channel' in Moga

ਚੰਡੀਗੜ੍ਹ: ਬਾਘਾ ਪੁਰਾਣਾ ਵਿਧਾਨ ਸਭਾ ਹਲਕੇ ਦੇ 17 ਪਿੰਡਾਂ ਦੇ ਸਥਾਨਕ ਕਿਸਾਨਾਂ ਦੀ ਚਿਰੋਕਣੀ ਮੰਗ ਨੂੰ ਮੰਨਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੋਗਾ ਜ਼ਿਲ੍ਹੇ ਵਿੱਚ 'ਸਿਵੀਆ ਰਜਬਾਹਾ' ਦੇ ਨਵੀਨੀਕਰਨ ਅਤੇ ਰੀਲਾਈਨਿੰਗ ਲਈ 13 ਕਰੋੜ ਰੁਪਏ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਹੋਰ ਪੜ੍ਹੋ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ (ਸੰਯੁਕਤ) ਦਾ ਫੈਸਲਾ, ਭੀਮ ਆਰਮੀ ਨਾਲ ਕੀਤਾ ਗਠਜੋੜ

ਬਾਘਾਪੁਰਾਣਾ ਬਲਾਕ ਸੰਮਤੀ ਦੇ ਚੇਅਰਮੈਨ ਗੁਰਚਰਨ ਸਿੰਘ ਚੀਦਾ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਅੱਜ ਦੁਪਹਿਰ ਵੇਲੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਓ.ਐਸ.ਡੀ. ਸੰਦੀਪ ਸਿੰਘ ਬਰਾੜ ਦੀ ਹਾਜ਼ਰੀ ਵਿੱਚ ਮੁਲਾਕਾਤ ਕੀਤੀ। ਵਫ਼ਦ ਨੇ ਇਸ ਨੇਕ ਕਾਰਜ ਲਈ ਉਨ੍ਹਾਂ ਦਾ ਧੰਨਵਾਦ ਕੀਤਾ।ਇਸ ਮਾਮਲੇ ਦਾ ਤੁਰੰਤ ਨੋਟਿਸ ਲੈਂਦਿਆਂ, ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਨੂੰ ਨਿਰਦੇਸ਼ ਦਿੱਤਾ ਕਿ ਉਹ ਨਵੀਨੀਕਰਨ ਅਤੇ ਰੀਲਾਇਨਿੰਗ ਦਾ ਕੰਮ ਛੇਤੀ ਤੋਂ ਛੇਤੀ ਕਰਨ ਤਾਂ ਜੋ ਸਥਾਨਕ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਲਈ ਲੋੜੀਂਦਾ ਪਾਣੀ ਮਿਲ ਸਕੇ।

ਹੋਰ ਪੜ੍ਹੋ: ਭੜਕਾਊ ਬਿਆਨਬਾਜ਼ੀ ਮਾਮਲੇ ਵਿਚ ਭਾਜਪਾ ਨੇਤਾ ਦੀ ਰਿਹਾਈ 'ਤੇ ਮਹੂਆ ਮੋਇਤਰਾ ਦਾ ਹਮਲਾ

ਸਿਵੀਆ ਰਜਬਾਹੇ ਦੀ ਖਸਤਾ ਹਾਲਤ ਦਾ ਮੁੱਦਾ ਉਠਾਉਂਦਿਆਂ, ਵਫ਼ਦ ਨੇ ਇਸ ਨੂੰ ਤੁਰੰਤ ਮਜ਼ਬੂਤ ਕਰਨ ਦੀ ਮੰਗ ਕੀਤੀ ਤਾਂ ਜੋ ਇਸ ਦੀ ਪਾਣੀ ਲਿਜਾਣ ਦੀ ਸਮਰੱਥਾ 30 ਤੋਂ 75 ਕਿਊਸਿਕ ਤੱਕ ਵਧਾਈ ਜਾ ਸਕੇ। ਵਫ਼ਦ ਨੇ ਕਿਹਾ ਕਿ ਇਸ ਦੀ ਨਾਜ਼ੁਕ ਸਥਿਤੀ ਦੇ ਕਾਰਨ ਮੌਜੂਦਾ ਪਾਣੀ ਦੀ ਸਮਰੱਥਾ ਬਹੁਤ ਘੱਟ ਸੀ ਅਤੇ ਇਸ ਕਾਰਨ ਲਗਾਤਾਰ ਪਾੜ ਪੈਣ ਕਰਕੇ ਫਸਲਾਂ ਦਾ ਨੁਕਸਾਨ ਅਤੇ ਖੇਤਾਂ ਨੂੰ ਪਾਣੀ ਦੀ ਸਪਲਾਈ 'ਤੇ ਮਾੜਾ ਅਸਰ ਪਿਆ।