ਕੈਪਟਨ ਅਮਰਿੰਦਰ ਸਿੰਘ 14 ਅਗਸਤ ਨੂੰ ਲੋਕ ਅਰਪਣ ਕਰਨਗੇ 'ਜਲ੍ਹਿਆਂਵਾਲਾ ਬਾਗ ਸ਼ਤਾਬਦੀ ਮੈਮੋਰੀਅਲ ਪਾਰਕ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਵੱਲੋਂ ਜਲ੍ਹਿਆਂਵਾਲੇ ਬਾਗ ਕਾਂਡ ਦੇ ਸ਼ਹੀਦਾਂ ਨੂੰ ਸਮਰਪਿਤ ਨਵੀਂ ਯਾਦਗਾਰ ਤਿਆਰ ਕੀਤੀ ਗਈ ਹੈ।

Punjab CM to dedicate new Jallianwala memorial to public on August 14

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਜਲ੍ਹਿਆਂਵਾਲੇ ਬਾਗ ਕਾਂਡ ਦੇ ਸ਼ਹੀਦਾਂ ਨੂੰ ਸਮਰਪਿਤ ਨਵੀਂ ਯਾਦਗਾਰ ਤਿਆਰ ਕੀਤੀ ਗਈ ਹੈ। ਇਸ ਯਾਦਗਾਰ ਨੂੰ  ਜਲ੍ਹਿਆਂਵਾਲਾ ਬਾਗ ਸ਼ਤਾਬਦੀ ਮੈਮੋਰੀਅਲ ਪਾਰਕ ਦਾ ਨਾਂਅ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 14 ਅਗਸਤ ਨੂੰ ਇਹ ਯਾਦਗਾਰ ਲੋਕ ਅਰਪਣ ਕਰਨਗੇ। ਦੱਸ ਦਈਏ ਕਿ ਇਹ ਯਾਦਗਾਰ ਰਣਜੀਤ ਐਵੇਨਿਊ 'ਚ ਆਨੰਦ ਅੰਮ੍ਰਿਤ ਪਾਰਕ 'ਚ 3 ਕਰੋੜ ਦੀ ਲਾਗਤ ਨਾਲ ਤਿਆਰ ਕੀਤੀ ਗਈ ਤਿਆਰ ਕੀਤੀ ਗਈ ਹੈ।

ਹੋਰ ਪੜ੍ਹੋ: ਅਖਿਲੇਸ਼ ਦਾ ‘ਕਿਸਾਨ ਸੰਵਾਦ’ ’ਤੇ ਟਵੀਟ- ਚੋਣਾਂ ਨੇੜੇ ਆਉਣ 'ਤੇ ਹੁਣ BJP ਨੂੰ ਕਿਸਾਨਾਂ ਦੀ ਯਾਦ ਆ ਗਈ

ਇਸ ਦੀਆਂ ਕੰਧਾਂ ਉੱਤੇ 492 ਸ਼ਹੀਦਾਂ ਦੇ ਨਾਂਅ ਲਿਖੇ ਗਏ ਹਨ। ਹਾਲਾਂਕਿ ਇਸ ਖੂਨੀ ਸਾਕੇ ਦੇ ਕਈ ਸ਼ਹੀਦਾਂ ਪਰਿਵਾਰਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ ਹੈ। ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਯਾਦਗਾਰ ਦਾ ਨਹੀਂ ਪੱਥਰ ਰੱਖਣ ਸਮੇਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦਾ ਪਤਾ ਲਗਾਉਣ ਲਈ ਇਕ ਕਮੇਟੀ ਬਣਾਈ ਜਾਵੇਗੀ ਪਰ ਅਜੇ ਤੱਕ ਅਜਿਹਾ ਕੁਝ ਨਹੀਂ ਹੋਇਆ ਹੈ।

ਹੋਰ ਪੜ੍ਹੋ: ਮਹਿੰਦਰਾ ਐਂਡ ਮਹਿੰਦਰਾ ਨੇ ਲਿਆ ਵੱਡਾ ਫੈਸਲਾ, 21 ਸਾਲ ਬਾਅਦ ਬਦਲਿਆ ਕੰਪਨੀ ਦਾ ਲੋਗੋ  

ਜ਼ਿਕਰਯੋਗ ਹੈ ਕਿ ਜਲ੍ਹਿਆਂਵਾਲਾ ਬਾਗ ਸ਼ਤਾਬਦੀ ਯਾਦਗਾਰੀ ਪਾਰਕ, ਰਣਜੀਤ ਐਵੀਨਿਊ, ਅੰਮ੍ਰਿਤਸਰ ਦੇ ਅੰਮ੍ਰਿਤ ਆਨੰਦ ਪਾਰਕ ਵਿਖੇ 4490 ਵਰਗ ਮੀਟਰ ਵਿਚ ਬਣਾਇਆ ਗਿਆ ਹੈ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਯਾਦਗਾਰ ਸਾਬਤ ਹੋਵੇਗਾ। ਇਸ ਪਵਿੱਤਰ ਯਾਦਗਾਰ ਨੂੰ ਬਣਾਉਣ ਲਈ ਸ਼ਹੀਦਾਂ ਦੇ ਰਿਸ਼ਤੇਦਾਰਾਂ ਜਾਂ ਪੰਚਾਇਤਾਂ/ਸਰਪੰਚਾਂ/ਕੌਂਸਲਰਾਂ ਦੁਆਰਾ ਲਿਆਂਦੀ ਮਿੱਟੀ ਨੂੰ ਸ਼ਾਮਲ ਕੀਤਾ ਜਾਵੇਗਾ।

ਹੋਰ ਪੜ੍ਹੋ: ਪ੍ਰਤਾਪ ਸਿੰਘ ਬਾਜਵਾ ਦਾ ਕੇਂਦਰ ਸਰਕਾਰ 'ਤੇ ਹਮਲਾ, 'ਸਾਨੂੰ ਚੁੱਪ ਕਰਾ ਕੇ ਡਰਾਇਆ ਨਹੀਂ ਜਾ ਸਕਦਾ'

ਇਸ ਵਿਲੱਖਣ ਯਾਦਗਾਰ ਨੂੰ ਇਸ ਤਰ੍ਹਾਂ ਡਿਜਾਇਨ ਕੀਤਾ ਗਿਆ ਹੈ ਜਿਵੇਂ ਪੰਜ ਸੰਗਮਰਮਰ ਦੇ ਖੰਭ ਆਸਮਾਨ ਵਿੱਚ ਨੂੰ ਛੂਹ ਰਹੇ ਰਹੇ ਹੋਣ। ਜ਼ਿਕਰਯੋਗ ਹੈ ਕਿ 13 ਅਪ੍ਰੈਲ 1919 ਨੂੰ ਵਾਪਰੇ ਇਸ ਭਿਆਨਕ ਕਾਂਡ ਵਿਚ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿਚ ਹੋ ਰਹੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਬਰਤਾਨਵੀ ਫੌਜੀ ਜਨਰਲ ਡਾਇਰ ਨੇ ਗੋਲੀਆਂ ਚਲਵਾਈਆਂ ਸਨ। ਇਸ ਗੋਲੀਕਾਂਡ ਵਿਚ ਸੈਂਕੜੇ ਨਿਰਦੋਸ਼ ਲੋਕਾਂ ਦੀ ਮੌਤ ਹੋਈ ਸੀ।