ਸੰਗਰੂਰ 'ਚ ਵਾਪਰਿਆ ਭਿਆਨਕ ਹਾਦਸਾ, ਉਜੜੀਆ ਖੁਸ਼ੀਆਂ, ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੱਕਅਪ ਨੂੰ ਲਿਆ ਕਬਜ਼ੇ ’ਚ

Terrible accident in Sangrur

ਸੰਗਰੂਰ: ਸੰਗਰੂਰ ਦੇ ਲੇਹਲਕਲਾਂ ਪਿੰਡ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ  ਸੜਕ ਹਾਦਸੇ ਵਿਚ ਮੌਤ ਹੋ ਗਈ।  ਜਾਣਕਾਰੀ ਅਨੁਸਾਰ ਪਰਿਵਾਰ ਦੇ ਤਿੰਨੋਂ ਮੈਂਬਰ ਮੋਟਰਸਾਈਕਲ ਤੇ ਘਰ ਜਾ ਰਹੇ ਸਨ ਕਿ ਅਚਾਨਕ ਅਣਪਛਾਤੇ ਪਿੱਕਅਪ ਨੇ ਟੱਕਰ ਮਾਰ ਦਿੱਤੀ।  

 

 

ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਪਰਿਵਾਰ ਦੇ ਤਿੰਨੇ ਜੀਆਂ ਦੀ  ਮੌਕੇ 'ਤੇ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਮਾਲਵਿੰਦਰ ਸਿੰਘ, ਉਸਦੀ ਮਾਂ ਅਮਰੀਕ ਕੌਰ ਅਤੇ ਕੁੜੀ ਗਗਨਦੀਪ ਕੌਰ ਵਾਸੀ ਲੇਹਲਕਲਾਂ  ਵਜੋਂ ਹੋਈ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੱਕਅਪ ਨੂੰ ਕਬਜ਼ੇ ’ਚ ਲੈ ਲਿਆ, ਜਦੋਂਕਿ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰੱਖਿਆ ਗਿਆ ਹੈ।