MP ਰਵਨੀਤ ਬਿੱਟੂ ਦੇ ਪੀਏ ’ਤੇ ਜਾਨਲੇਵਾ ਹਮਲਾ, ਹਰਜਿੰਦਰ ਸਿੰਘ ਢੀਂਡਸਾ ਦੇ ਸਿਰ ’ਤੇ ਲੱਗੀਆਂ ਗੰਭੀਰ ਸੱਟਾਂ
ਦਰਜਨ ਤੋਂ ਵੱਧ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
ਲੁਧਿਆਣਾ: ਸੰਸਦ ਮੈਂਬਰ ਰਵਨੀਤ ਬਿੱਟੂ ਦੇ ਪੀਏ ਹਰਜਿੰਦਰ ਸਿੰਘ ਢੀਂਡਸਾ (35) 'ਤੇ ਅੱਜ ਸਵੇਰੇ 15-16 ਦੇ ਕਰੀਬ ਲੋਕਾਂ ਵੱਲੋਂ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਫਿਰੋਜ਼ਪੁਰ ਰੋਡ 'ਤੇ ਇਯਾਲੀ ਚੌਕ ਨੇੜੇ ਵਾਪਰੀ।
Attack on Ravneet Bittu PA
ਮਿਲੀ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਢੀਂਡਸਾ ਆਪਣੇ ਪਿੰਡ ਥਰੀਕੇ ਤੋਂ ਇਯਾਲੀ ਚੌਕ ਤੋਂ ਬੱਸ ਵਿਚ ਜਾ ਰਹੇ ਸਨ ਕਿ ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ 15-16 ਵਿਅਕਤੀਆਂ ਨੇ ਉਸ ’ਤੇ ਹਮਲਾ ਕਰ ਦਿੱਤਾ। ਤਲਵਾਰਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਰ ਕਰੀਬ 5 ਮਿੰਟ ਤੱਕ ਉਹਨਾਂ 'ਤੇ ਹਮਲਾ ਕਰਦੇ ਰਹੇ। ਇਸ ਹਮਲੇ 'ਚ ਹਰਜਿੰਦਰ ਸਿੰਘ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਜ਼ਖਮੀ ਹਾਲਤ 'ਚ ਫਿਰੋਜ਼ਪੁਰ ਰੋਡ 'ਤੇ ਸਥਿਤ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
Attack on Ravneet Bittu PA
ਪੀਏ ਹਰਜਿੰਦਰ ਸਿੰਘ 'ਤੇ ਹੋਏ ਹਮਲੇ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਮੇਅਰ ਬਲਕਾਰ ਸਿੰਘ ਤੇ ਹੋਰ ਸੀਨੀਅਰ ਆਗੂ ਲੁਧਿਆਣਾ ਦੇ ਨਿੱਜੀ ਹਸਪਤਾਲ 'ਚ ਪਹੁੰਚ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੀ ਕੁਝ ਦੇਰ 'ਚ ਪਹੁੰਚ ਰਹੇ ਹਨ।