ਲੁਧਿਆਣਾ ਪੁਲਿਸ ਵੱਲੋਂ ਗੈਂਗਸਟਰ ਸਾਗਰ ਨਿਊਟਰਨ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁਲਜ਼ਮ ਨਿਊਟਰਨ ਖ਼ਿਲਾਫ਼ ਸ਼ਹਿਰ ਦੇ ਵੱਖ ਵੱਖ ਥਾਣਿਆਂ ਵਿਚ 10 ਅਪਰਾਧਕ ਮੁਕੱਦਮੇ ਦਰਜ ਹਨ।

Gangster Sagar Neutron arrested by Ludhiana police



ਲੁਧਿਆਣਾ: ਪਿਸਤੌਲ ਦੀ ਨੋਕ ਤੇ ਫਾਰਚੂਨਰ ਕਾਰ ਲੁੱਟਣ ਵਾਲੇ ਗੈਂਗਸਟਰ ਸਾਗਰ ਨਿਊਟਨ ਨੂੰ ਕ੍ਰਾਈਮ ਬ੍ਰਾਂਚ 2 ਦੀ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। ਏਸੀਪੀ ਕ੍ਰਾਈਮ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨਿਊਟਰਨ ਖ਼ਿਲਾਫ਼ ਸ਼ਹਿਰ ਦੇ ਵੱਖ ਵੱਖ ਥਾਣਿਆਂ ਵਿਚ 10 ਅਪਰਾਧਕ ਮੁਕੱਦਮੇ ਦਰਜ ਹਨ। ਕੌਸਤਭ ਸ਼ਰਮਾ ਆਈ.ਪੀ.ਐਸ ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਨੇ ਖਤਰਨਾਕ ਗੈਂਗਸਟਰ ਸਾਗਰ ਨਿਉਟਰਨ ਪੁੱਤਰ ਜਮੇਸ਼ ਪਾਲ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।  

Arrested

ਨਿਊਟਰਨ ਖਿਲਾਫ ਕਤਲ, ਇਰਾਦਾ ਕਤਲ, ਲੁੱਟਖੋਹ ਅਤੇ ਕਈ ਹੋਰ ਸੰਗੀਨ ਧਾਰਾਵਾਂ ਤਹਿਤ ਪੰਜਾਬ ਅਤੇ ਬਾਹਰਲੀਆਂ ਸਟੇਟਾਂ ਦੇ ਵੱਖ-ਵੱਖ ਥਾਣਿਆਂ ਵਿਚ ਮੁਕੱਦਮੇ ਦਰਜ ਰਜਿਸਟਰ ਹਨ। ਨਿਊਟਰਨ ਫਰਵਰੀ 2022 ਵਿਚ ਜਗਨਜੋਤ ਸਿੰਘ ਵਾਸੀ ਪੱਖੋਵਾਲ ਰੋਡ ਲੁਧਿਆਣਾ ਤੋਂ ਗਰੋਵਰ ਸਰਵਿਸ ਸਟੇਸ਼ਨ ਨੇੜੇ ਗੱਡੀ ਜੰਡੂ ਚੌਕ ਸਿਵਲ ਲਾਇਨ ਲੁਧਿਆਣਾ ਤੋਂ ਪਿਸਤੌਲ ਦੀ ਨੋਕ ’ਤੇ ਫਾਰਚੂਨਰ ਕਾਰ ਖੋਹ ਕੇ ਫਰਾਰ ਹੋ ਗਿਆ ਸੀ ਇਸ ਸੰਬੰਧੀ ਦਰਜ ਕੀਤਾ ਗਿਆ।   ਨਿਊਟਰਨ ਦਾ ਨਿਊਟਰਨ ਰਿਮਾਂਡ ਹਾਸਲ ਕਰਕੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਭਾਰੀ ਮਾਤਰਾ ਵਿਚ ਅਸਲਾ ਬਾਮਦ ਹੋਣ ਦੀ ਸੰਭਾਵਨਾ ਹੈ।