ਲਾਰੈਂਸ ਬਿਸ਼ਨੋਈ ਨੂੰ 20 ਅਗਸਤ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
ਬਟਾਲਾ ਪੁਲਿਸ ਕਰੇਗੀ ਸਤਨਾਮ ਸਿੰਘ ਸੱਤੂ ਕਤਲ ਮਾਮਲੇ 'ਚ ਪੁੱਛ ਪੜਤਾਲ
Lawrence Bishnoi
ਬਟਾਲਾ : ਬੀਤੇ ਇੱਕ ਸਾਲ ਪਹਿਲਾਂ ਫਤਹਿਗੜ੍ਹ ਚੂੜੀਆਂ ਵਿੱਖੇ ਕਾਂਗਰਸ ਆਗੂ ਸਤਨਾਮ ਸਿੰਘ ਸੱਤੂ ਦਾ ਕਤਲ ਹੋਏ ਸੀ ਅਤੇ ਇਸ ਮਾਮਲੇ ਵਿਚ ਅੱਜ ਲਾਰੈਂਸ ਬਿਸ਼ਨੋਈ ਨੂੰ ਬਟਾਲਾ ਕੋਰਟ ਵਿਚ ਪੇਸ਼ ਕੀਤਾ ਗਿਆ ਸੀ।
ਬਟਾਲਾ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 8 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿਤਾ ਹੈ ਹੁਣ ਬਟਾਲਾ ਪੁਲਿਸ ਇਸ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਦੋ ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਜਿਥੇ ਅਦਾਲਤ ਨੇ ਬਟਾਲਾ ਪੁਲਿਸ ਨੂੰ ਉਸ ਦਾ ਟਰਾਂਜ਼ਿਟ ਰਿਮਾਂਡ ਦੇ ਦਿਤਾ ਸੀ। ਇਸ ਦੇ ਚਲਦੇ ਹੀ ਉਸ ਨੂੰ ਬਟਾਲਾ ਕੋਰਟ ਵਿਚ ਪੇਸ਼ ਕਰ ਕੇ ਪੁਲਿਸ ਨੇ 20 ਅਗਸਤ ਤੱਕ ਰਿਮਾਂਡ ਹਾਸਲ ਕੀਤਾ ਹੈ।