BJP ਆਗੂ ਸਰਬਜੀਤ ਸਿੰਘ ਲੱਖੇਵਾਲੀ ਦੀ ਮੌਤ, ਗੋਲੀ ਲੱਗਣ ਕਾਰਨ ਹੋਏ ਸੀ ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਲਾਜ ਦੌਰਾਨ ਤੋੜਿਆ ਦਮ

Sarabjit Singh Lakhewali

 

ਸ੍ਰੀ ਮੁਕਤਸਰ ਸਾਹਿਬ: ਚਾਰ ਮਹੀਨੇ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਬਜੀਤ ਸਿੰਘ ਕਾਕਾ ਬਰਾੜ ਲੱਖੇਵਾਲੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਨੇ ਲੁਧਿਆਣਾ ਦੇ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿਤਾ।

ਇਹ ਵੀ ਪੜ੍ਹੋ: ਅਦਾਕਾਰਾ ਅਤੇ ਸਾਬਕਾ ਸੰਸਦ ਮੈਂਬਰ ਜਯਾ ਪ੍ਰਦਾ ਨੂੰ 6 ਮਹੀਨੇ ਦੀ ਜੇਲ੍ਹ

ਦਰਅਸਲ ਬੀਤੇ ਦਿਨੀਂ ਘਰੇਲੂ ਕਲੇਸ਼ ਦੇ ਚਲਦਿਆਂ ਕਾਕਾ ਬਰਾੜ ਲੱਖੇਵਾਲੀ ਦੇ ਭਰਾ ਨੇ ਹੀ ਉਨ੍ਹਾਂ 'ਤੇ ਗੋਲੀ ਚਲਾਈ ਸੀ। ਜ਼ਖ਼ਮੀ ਹਾਲਤ ਵਿਚ ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਬਠਿੰਡਾ ਰੈਫ਼ਰ ਕਰ ਦਿਤਾ ਗਿਆ ਪਰ ਬਠਿੰਡਾ ਵਿਖੇ ਵੀ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਕਾਰਨ ਅੱਗੇ ਲੁਧਿਆਣਾ ਲਈ ਰੈਫ਼ਰ ਕਰ ਦਿਤਾ ਸੀ।