ਅੰਮ੍ਰਿਤਸਰ ਦੀ ਕੇਂਦਰੀ ਜੇਲ ਵਿਚ ਭਿੜੇ ਕੈਦੀ, 6 ਕੈਦੀ ਜ਼ਖਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਰਾਣੀ ਰੰਜਿਸ਼ ਦੇ ਚਲਦਿਆਂ ਕੀਤੇ ਹਮਲੇ

Prisoners fight in central jail of Amritsar



ਅੰਮ੍ਰਿਤਸਰ: ਕੇਂਦਰੀ ਜੇਲ ਵਿਚ ਦੋ ਗੁੱਟ ਆਪਸ ਵਿਚ ਭਿੜ ਗਏ, ਸ਼ੁਕਰਵਾਰ ਰਾਤ ਨੂੰ ਸੁਰੱਖਿਆ ਗਾਰਡਾਂ ਨੇ ਦਖਲ ਦੇ ਕੇ ਉਨ੍ਹਾਂ ਨੂੰ ਵੱਖ ਕਰ ਦਿਤਾ। ਇਸ ਘਟਨਾ 'ਚ ਕਰੀਬ 6 ਕੈਦੀ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। ਇਥੋਂ ਰਾਤ ਸਮੇਂ 3 ਹੋਰ ਜ਼ਖ਼ਮੀਆਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਜੇਲ ਪ੍ਰਸ਼ਾਸਨ ਇਸ ਪੂਰੇ ਮਾਮਲੇ 'ਚ ਅਜੇ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਰਿਹਾ ਹੈ।

ਇਹ ਵੀ ਪੜ੍ਹੋ: ਟੋਰਾਂਟੋ ਫ਼ਿਲਮ ਫੈਸਟੀਵਲ ਲਾਈਨਅੱਪ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ 'ਪੰਜਾਬ 95'?

ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਗੁੱਟਾਂ ਵਿਚ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ। ਰਾਤ ਸਮੇਂ ਦੋਵਾਂ ਨੇ ਜੇਲ ਵਿਚ ਮੌਜੂਦ ਸਮੱਗਰੀ ਤੋਂ ਹਥਿਆਰ ਤਿਆਰ ਕੀਤੇ ਅਤੇ ਇਕ ਦੂਜੇ ਉਤੇ ਹਮਲਾ ਕਰ ਦਿਤਾ। ਜੇਲ 'ਚ ਹੰਗਾਮਾ ਹੋਣ ਤੋਂ ਬਾਅਦ ਸੁਰੱਖਿਆ ਗਾਰਡ ਹਰਕਤ 'ਚ ਆ ਗਏ ਅਤੇ ਦੋਹਾਂ ਗੁੱਟਾਂ ਨੂੰ ਇਕ ਦੂਜੇ ਤੋਂ ਵੱਖ ਕਰ ਦਿਤਾ।

ਇਹ ਵੀ ਪੜ੍ਹੋ: ਕੌਲਿਜੀਅਮ ਨੇ ਜਸਟਿਸ ਸੁਧੀਰ ਸਿੰਘ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਤਬਦੀਲ ਕਰਨ ਦੀ ਸਿਫ਼ਾਰਸ਼ ਦੁਹਰਾਈ

ਪੁਲਿਸ ਦਾ ਕਹਿਣਾ ਹੈ ਕਿ ਜੇਲ ਪ੍ਰਸ਼ਾਸਨ ਤੋਂ ਮਿਲੀ ਸ਼ਿਕਾਇਤ ਅਤੇ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਜ਼ਖਮੀਆਂ ਦਾ ਗੁਰੂ ਨਾਨਕ ਦੇਵ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਹਾਲਤ ਸਥਿਰ ਹੋਣ 'ਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ।

ਇਹ ਵੀ ਪੜ੍ਹੋ: ਐਡਵਾਂਸਡ ਲੜਾਕੂ ਜਹਾਜ਼ ਮਿਗ-29 ਸ਼੍ਰੀਨਗਰ 'ਚ ਤਾਇਨਾਤ, ਨਾਈਟ ਵਿਜ਼ਨ ਅਤੇ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਲਗਾਈਆਂ 

ਦੱਸ ਦੇਈਏ ਕਿ ਪੁਲਿਸ ਪ੍ਰਸ਼ਾਸਨ ਵਲੋਂ ਕਰੀਬ ਇਕ ਹਫ਼ਤਾ ਪਹਿਲਾਂ ਜੇਲਾਂ ਅੰਦਰ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਪੁਲਿਸ ਨੂੰ ਅੰਮ੍ਰਿਤਸਰ ਤੋਂ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ ਪਰ ਇਕ ਹਫ਼ਤੇ ਦੇ ਅੰਦਰ ਹੀ ਜੇਲ ਵਿਚ ਗੈਂਗ ਵਾਰ ਵੀ ਸਾਹਮਣੇ ਆ ਗਈ।