ਇਟਲੀ 'ਚ ਕੰਮ ਕਰਦੇ ਸਮੇਂ ਤੀਜੀ ਮੰਜ਼ਿਲ ਤੋਂ ਡਿੱਗਣ ਕਾਰਨ ਪੰਜਾਬੀ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਛੀਵਾੜਾ ਸਾਹਿਬ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ

photo

 

ਮਾਛੀਵਾੜਾ ਸਾਹਿਬ: ਮਾਛੀਵਾੜਾ ਇਲਾਕੇ 'ਚ ਪਿੰਡ ਲੁਬਾਣਗੜ੍ਹ ਦੇ ਨੌਜਵਾਨ ਦੀ ਇਟਲੀ ਵਿਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਅਵਤਾਰ ਸਿੰਘ (40) ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਵਤਾਰ ਸਿੰਘ ਇਟਲੀ ਦੇ ਜ਼ਿਲ੍ਹਾ ਮੈਂਟੂਆ ਵਿਖੇ ਆਪਣੀ ਪਤਨੀ ਤੇ ਬੱਚੇ ਸਮੇਤ ਰਹਿ ਰਿਹਾ ਸੀ ਅਤੇ ਉਹ ਉੱਥੇ ਇਮਾਰਤਾਂ ਦੀ ਕੰਸਟ੍ਰੱਕਸ਼ਨ ਦਾ ਕੰਮ ਕਰਦਾ ਸੀ। ਇਸੇ ਦੌਰਾਨ ਇਮਾਰਤ ਦੀ ਉਸਾਰੀ ਦੌਰਾਨ ਉਸ ਦਾ ਤੀਜੀ ਮੰਜ਼ਿਲ ਤੋਂ ਪੈਰ ਫ਼ਿਸਲ ਗਿਆ ਅਤੇ ਉਹ ਜ਼ਮੀਨ ’ਤੇ ਆ ਡਿੱਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਤਰਨਤਾਰਨ 'ਚ ਪੁਲਿਸ ਅਤੇ ਨਸ਼ਾ ਤਸਕਰਾਂ ਦਰਮਿਆਨ ਹੋਈ ਮੁਠਭੇੜ, ਇਕ ਨਸ਼ਾ ਤਸਕਰ ਢੇਰ 

ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ  ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਬਹਾਦਰ ਸਿੰਘ ਪਿੰਡ 'ਚ ਖੇਤੀਬਾੜੀ ਕਰਦੇ ਹਨ ਅਤੇ ਅਵਤਾਰ ਸਿੰਘ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ, ਜੋ ਕਿ ਰੁਜ਼ਗਾਰ ਲਈ ਇਟਲੀ ਗਿਆ ਹੋਇਆ ਸੀ।

ਇਹ ਵੀ ਪੜ੍ਹੋ: ਦਿੱਲੀ ਦੇ ਸਕੂਲਾਂ 'ਚ ਮੋਬਾਈਲ ਫ਼ੋਨ ਦੀ ਵਰਤੋਂ 'ਤੇ ਪਾਬੰਦੀ! ਐਡਵਾਈਜ਼ਰੀ ਜਾਰੀ ਕੀਤੀ