Holiday: ਪੰਜਾਬ ਦੇ ਇਸ ਜ਼ਿਲ੍ਹੇ ਦੇ ਕਈ ਸਕੂਲਾਂ 'ਚ ਹੋਵੇਗੀ ਛੁੱਟੀ

ਏਜੰਸੀ

ਖ਼ਬਰਾਂ, ਪੰਜਾਬ

Holiday: ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਅਤੇ ਸਕੂਲਾਂ ਵਿੱਚ ਪਾਣੀ ਭਰਿਆ ਹੋਣ ਦੇ ਕਾਰਨ ਇਹ ਛੁੱਟੀ ਕੀਤੀ ਗਈ ਹੈ। 

Tomorrow there will be a holiday in many schools of this district of Punjab

 

Holiday: ਪੰਜਾਬ ਅਤੇ ਹਿਮਾਚਲ ਵਿੱਚ ਭਾਰੀ ਮੀਂਹ ਤੋਂ ਬਾਅਦ ਰੋਪੜ ਜ਼ਿਲ੍ਹੇ ਦੇ ਬਲਾਕ ਨੰਗਲ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ 13 ਸਕੂਲਾਂ ਵਿੱਚ ਪਾਣੀ ਭਰ ਗਿਆ ਹੈ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਉਕਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਸਕੂਲਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਭੱਲਾੜੀ, ਨੰਗਰਾਂ, ਖਾਬੜਾ, ਖੇੜਾ ਕਮਲੋਟ, ਭੈਣੀ, ਅਮਰਪੁਰ ਬੇਲਾ, ਬ੍ਰਹਮਪੁਰ, ਲੋਅਰ ਅਤੇ ਮਾਹਿਲਵਾਂ ਦੇ ਨਾਲ-ਨਾਲ ਸਰਕਾਰੀ ਮਿਡਲ ਸਕੂਲ ਮਾਹਿਲਵਾਂ, ਖਾਨਪੁਰ, ਸਰਕਾਰੀ ਹਾਈ ਸਕੂਲ ਕੁਲਰੀਆਂ, ਦਸਗਰਾਈ ਅਤੇ ਸਰਕਾਰੀ ਸੀਨੀਅਰ ਸਕੂਲ ਸੁਖਸਾਲ ਸ਼ਾਮਲ ਹਨ।

ਇਲਾਕੇ ਵਿੱਚ ਭਾਰੀ ਮੀਂਹ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਫੈਸਲਾ ਕੀਤਾ ਹੈ ਕਿ ਕੋਈ ਵੀ ਅਧਿਕਾਰੀ ਬਿਨਾਂ ਆਗਿਆ ਤੋਂ ਛੁੱਟੀ ਨਹੀਂ ਲਵੇਗਾ ਅਤੇ ਨਾ ਹੀ ਸਟੇਸ਼ਨ ਤੋਂ ਬਾਹਰ ਜਾਵੇਗਾ। ਇਸ ਦੇ ਨਾਲ ਹੀ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਦੇ ਨੇੜੇ ਕੋਈ ਦਰਿਆ ਜਾਂ ਨਹਿਰ ਵਗਦੀ ਹੈ ਤਾਂ ਉਹ ਉਸ ਦੇ ਨੇੜੇ ਜਾਣ ਤੋਂ ਗੁਰੇਜ਼ ਕਰਨ। ਨਾਲੇ ਦਰਿਆਵਾਂ ਅਤੇ ਨਹਿਰਾਂ ਦੇ ਕੰਢੇ ਜਾ ਕੇ ਕਿਸੇ ਵੀ ਤਰ੍ਹਾਂ ਦੀ ਵੀਡੀਓ ਆਦਿ ਨਾ ਬਣਾਓ। ਬਾਰਿਸ਼ ਦੇ ਦੌਰਾਨ ਆਪਣੇ ਘਰ ਤੋਂ ਬਾਹਰ ਨਾ ਨਿਕਲਣ ਦੀ ਕੋਸ਼ਿਸ਼ ਕਰੋ।

ਮੀਂਹ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਹੈਲਪਲਾਈਨ ਨੰਬਰ ਸ਼ੁਰੂ ਕੀਤੇ ਹਨ। ਜਿੱਥੇ ਹੜ੍ਹ ਸਬੰਧੀ ਜਾਣਕਾਰੀ ਜਾਂ ਸ਼ਿਕਾਇਤ ਦਿੱਤੀ ਜਾ ਸਕਦੀ ਹੈ। ਇਸ ਦੇ ਲਈ ਲੋਕਾਂ ਨੂੰ ਫੋਨ ਨੰਬਰ 01881-292711 ਜਾਂ 01881-221157 'ਤੇ ਸੰਪਰਕ ਕਰਨਾ ਹੋਵੇਗਾ।