Sri Muktsar Sahib ਵਿਖੇ ਰੇਲ ਗੱਡੀ ਦੀ ਲਾਈਨ ਕਰਾਸ ਕਰ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੋ ਵਿਅਕਤੀਆਂ ਦੀ ਹੋਈ ਮੌਤ, ਇਕ ਗੰਭੀਰ ਰੂਪ ’ਚ ਹੋਇਆ ਜ਼ਖਮੀ

Accident occurred with youth crossing train line at Sri Muktsar Sahib

 Sri Muktsar Sahib Accident news  : ਸ੍ਰੀ ਮੁਕਤਸਰ ਸਾਹਿਬ : ਸ਼੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਨੇੜੇ ਵਾਪਰੇ ਭਿਆਨਕ ਹਾਦਸੇ ਨੇ ਦੋ ਪਰਿਵਾਰਾਂ ਦੇ ਚਿਰਾਗ ਬੁਝਾ ਦਿੱਤੇ ਹਨ। ਇਹ ਮੰਦਭਾਗੀ ਘਟਨਾ ਉਸ ਸਮੇਂ ਵਾਪਰੀ ਜਦੋਂ ਤਿੰਨ ਨੌਜਵਾਨ ਰੇਲਵੇ ਲਾਈਨ ਕਰਾਸ ਕਰ ਰਹੇ ਸਨ ਅਤੇ ਰੇਲ ਗੱਡੀ ਦੀ ਚਪੇਟ ਵਿਚ ਆ ਗਏ। ਜਿਨ੍ਹਾਂ ਵਿੱਚੋਂ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਤੀਜਾ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਇਹ ਤਿੰਨੋਂ ਨੌਜਵਾਨ ਦਿਹਾੜੀ ਕਰਦੇ ਸਨ ਅਤੇ ਘਰੋਂ ਕੰਮ ਦੇਖਣ ਲਈ ਗਏ ਸਨ। ਜਿਨ੍ਹਾਂ ਵਿਚੋਂ ਇਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।


ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜੀਆਰਪੀ ਪੁਲਿਸ ਦੇ ਏਐਸਆਈ ਜਗਤਾਰ ਸਿੰਘ ਨੇ ਦੱਸਿਆ ਕਿ ਰਾਤੀਂ ਲਗਭਗ 9 ਵਜੇ ਸਟੇਸ਼ਨ ਮਾਸਟਰ ਵੱਲੋਂ ਫੋਨ ਕੀਤਾ ਗਿਆ, ਕਿ ਤਿੰਨ ਨੌਜਵਾਨ ਰੇਲ ਗੱਡੀ ਦੀ ਚਪੇਟ ਵਿੱਚ ਆ ਗਏ ਹਨ। ਜਦੋਂ ਮੌਕੇ ’ਤੇ ਪਹੁੰਚ ਕੇ ਦੇਖਿਆ ਗਿਆ ਤਾਂ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਚੁੱਕੀ ਸੀ, ਜਦਕਿ ਇੱਕ ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਪਾਇਆ ਗਿਆ, ਜਿਸ ਨੂੰ ਹਸਪਤਾਲ ਭਰਤੀ ਕਰਵਾਇਆ। ਰੇਲਵੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ  ਕੀਤੀ ਜਾ ਰਹੀ ਹੈ।