Bikram Singh Majithia ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੁੜ ਮੁਲਤਵੀ

ਏਜੰਸੀ

ਖ਼ਬਰਾਂ, ਪੰਜਾਬ

ਬੈਰਕ ਬਦਲਣ ਦੇ ਮਾਮਲੇ ਉਤੇ ਵੀ ਸੁਣਵਾਈ ਦੀ ਅਗਲੀ ਤਰੀਕ 21 ਅਗਸਤ ਪਾ ਦਿੱਤੀ ਗਈ ਹੈ। 

Bikram Singh Majithia

Bikram Singh Majithia's bail application: ਮੁਹਾਲੀ : ਮੁਹਾਲੀ ਦੀ ਅਦਾਲਤ ’ਚ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਮੁੜ ਤੋਂ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਸ ਮਾਮਲੇ ਉਤੇ ਸੁਣਵਾਈ 13 ਅਗਸਤ  ਨੂੰ ਹੋਵੇਗੀ। ਇਸ ਤੋਂ ਇਲਾਵਾ ਬੈਰਕ ਬਦਲਣ ਦੇ ਮਾਮਲੇ ਉਤੇ ਵੀ ਸੁਣਵਾਈ ਦੀ ਅਗਲੀ ਤਰੀਕ 21 ਅਗਸਤ ਪਾ ਦਿੱਤੀ ਗਈ ਹੈ। 

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ’ਚ ਬੰਦ ਹਨ। ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਬੀਤੇ ਦਿਨ ਵੀ ਮਜੀਠਿਆ ਦੀ ਜਮਾਨਤ ਅਰਜੀ ‘ਤੇ ਸੁਣਵਾਈ ਹੋਈ ਅਤੇ ਲਗਭਗ ਡੇਢ ਘੰਟਾ ਬਹਿਸ ਹੋਈ ਸੀ। ਹਾਲਾਂਕਿ ਕੋਈ ਵੀ ਫੈਸਲਾ ਨਹੀਂ ਹੋਇਆ ਅਤੇ ਸੁਣਵਾਈ ਫੇਰ ਮੁਲਤਵੀ ਕਰ ਦਿੱਤੀ ਗਈ ਸੀ। ਇਹ ਛੇਵੀਂ ਵਾਰ ਹੈ ਜਦੋਂ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ।