Punjab government ਨੇ ਹਾਈ ਕੋਰਟ ਦੇ ਸਟੇਟ ਆਰਡਰ ਤੋਂ ਡਰ ਕੇ ਲੈਂਡ ਪੂਲਿੰਗ ਨੀਤੀ ਨੂੰ ਲਿਆ ਹੈ ਵਾਪਸ : ਅਸ਼ਵਨੀ ਸ਼ਰਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਨ ਸਰਕਾਰ ਹੁਣ ਕਿਸੇ ਹੋਰ ਤਰੀਕੇ ਨਾਲ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਨੂੰ ਹਥਿਆਉਣਾ ਚਾਹੇਗੀ

Punjab government has withdrawn land pooling policy fearing High Court's state order: Ashwani Sharma

Ashwani Sharma news : ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨੇ ਕਿਹਾ ਮੈਨੂੰ ਯਕੀਨ ਹੈ ਕਿ ਪੰਜਾਬ ਦੀ ਆਮ ਆਦਮੀ ਸਰਕਾਰ ਕਿਸੇ ਹੋਰ ਤਰੀਕੇ ਨਾਲ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਹਥਿਆਏਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਰਫ 14 ਮਈ 2025 ਨੂੰ ਐਲਾਨੀ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲਿਆ ਹੈ। 
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਕਿਸਾਨਾਂ ਦੇ ਹਿੱਤ ਵਿੱਚ ਵਾਪਸ ਨਹੀਂ ਲਈ, ਸਗੋਂ ਹਾਈਕੋਰਟ ਦੇ ਸਟੇਅ ਆਰਡਰ ਤੋਂ ਡਰ ਕੇ ਇਹ ਫ਼ੈਸਲਾ ਵਾਪਸ ਲਿਆ ਹੈ।

ਉਨ੍ਹਾਂ ਕਿਹ ਕਿ ਜਿਹੜੀਆਂ ਗੱਲਾਂ ਅਸੀਂ ਕਹਿੰਦੇ ਸੀ, ਉਨ੍ਹਾਂ ਹੀ ਮੁੱਦਿਆਂ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲੈਂਡ ਪੂਲਿੰਗ ਨੀਤੀ ’ਤੇ ਰੋਕ ਲਾ ਦਿੱਤੀ। ਅਸ਼ਵਨੀ ਸ਼ਰਮਾ ਨੇ ਅੱਗੇ ਕਿਹਾ ਕਿ ਜਿਸ ਤਰ੍ਹਾਂ ਇੱਕ ਸਰਕਾਰੀ ਅਧਿਕਾਰੀ ਦੇ ਆਦੇਸ਼ ਨਾਲ ਉਸ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲਿਆ ਗਿਆ, ਜਿਸ ਨੂੰ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀਆਂ ਨੇ ਕੈਬਿਨੇਟ ਮੀਟਿੰਗ ਕਰਕੇ ਘੋਸ਼ਿਤ ਕੀਤਾ ਸੀ।

ਇਸ ਤੋਂ ਸਪੱਸ਼ਟ ਹੈ ਕਿ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਨੂੰ ਦੁਬਾਰਾ ਹਥਿਆਏਗੀ। ਜੇਕਰ ਇਹ ਸੱਚ ਨਹੀਂ ਹੈ ਤਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਇਹ ਐਲਾਨ ਕਰਨ ਕਿ ਉਹ ਕਿਸੇ ਵੀ ਤਰੀਕੇ ਨਾਲ ਪੰਜਾਬ ਦੇ ਕਿਸਾਨਾਂ ਦੀ ਉਹ ਹਜ਼ਾਰਾਂ ਏਕੜ ਜ਼ਮੀਨ, ਜਿਸ ਨੂੰ ਲੈਂਡ ਪੂਲਿੰਗ ਦੇ ਰਾਹੀਂ ਨਾਲ ਲੁੱਟ ਰਹੇ ਸਨ, ਨੂੰ ਦੁਬਾਰਾ ਕਿਸੇ ਵੀ ਤਰੀਕੇ ਨਾਲ ਹਥਿਆਇਆ ਨਹੀਂ ਜਾਵੇਗਾ।