ਨੌਜਵਾਨ ਕਿਸਾਨ ਵਲੋਂ ਖ਼ੁਦਕੁਸ਼ੀ ਦੀ ਦਾਸਤਾਨ ਸੁਣ ਰੋਣ ਲੱਗੇ ਭਗਵੰਤ ਮਾਨ

ਏਜੰਸੀ

ਖ਼ਬਰਾਂ, ਪੰਜਾਬ

ਬਰਨਾਲਾ ਦੇ ਪਿੰਡ ਭੋਤਨਾ 'ਚ ਇੱਕ ਨੌਜਵਾਨ ਲਵਪ੍ਰੀਤ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ। ਨੌਜਵਾਨ ਦੀ ਮੌਤ ਤੋਂ ਬਾਅਦ ਸਾਰੇ ਪਿੰਡ ਵਿੱਚ ਮਾਤਮ ਛਾਇਆ ਹੋਇਆ ਹੈ।

Suicide by 5th member of Barnala family

ਬਰਨਾਲਾ : ਬਰਨਾਲਾ ਦੇ ਪਿੰਡ ਭੋਤਨਾ 'ਚ ਇੱਕ ਨੌਜਵਾਨ ਲਵਪ੍ਰੀਤ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ। ਨੌਜਵਾਨ ਦੀ ਮੌਤ ਤੋਂ ਬਾਅਦ ਸਾਰੇ ਪਿੰਡ ਵਿੱਚ ਮਾਤਮ ਛਾਇਆ ਹੋਇਆ ਹੈ। ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਪਰਿਵਾਰ ਦਾ ਦੁੱਖ ਵੰਡਾਉਣ ਲਵਪ੍ਰੀਤ ਦੇ ਘਰ ਪੁੱਜੇ। ਭਗਵੰਤ ਮਾਨ ਮ੍ਰਿਤਕ ਲਵਪ੍ਰੀਤ ਦੇ ਘਰ ਪਹੁੰਚ ਕੇ ਕਾਫੀ ਭਾਵੁਕ ਹੋ ਗਏ। ਭਗਵੰਤ ਮਾਨ ਨੇ ਸਰਕਾਰ ਨੂੰ ਇਸ ਪੀੜਤ ਪਰਿਵਾਰ ਦਾ ਕਰਜ ਮਾਫ ਕਰਨ ਦੀ ਗੁਹਾਰ ਲਗਾਉਂਦੇ ਲਵਪ੍ਰੀਤ ਦੀ ਛੋਟੀ ਭੈਣ ਦੇ ਵਿਆਹ ਦਾ ਸਾਰਾ ਖਰਚ ਕਰਨ ਦਾ ਐਲਾਨ ਕੀਤਾ ਹੈ।

ਇਸ ਮੌਕੇ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਵੁਕ ਹੋ ਗਏ ਅਤੇ ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਕੁਝ ਨੀ ਕੀਤਾ ਕਿਸਾਨਾਂ ਲਈ ਸਿਰਫ ਗੱਲਾਂ ਹੀ ਕਰਦੇ ਹਨ। ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰਾਂ ਨੇ ਖ਼ੁਦਕੁਸ਼ੀ ਵਾਲੇ ਕਿਸਾਨਾਂ ਦੇ ਕਰਜ਼ੇ ਮਾਫ਼ ਕਰਨ ਦੀ ਗੱਲ ਪਹਿਲ ਦੇ ਅਧਾਰ ਤੇ ਆਖੀ ਸੀ। ਜਦਕਿ ਇਸ ਨੌਜਵਾਨ ਦੇ ਪਿਤਾ ਨੇ ਵੀ ਖ਼ੁਦਕੁਸ਼ੀ ਹੀ ਕੀਤੀ ਸੀ।

ਜਿਸਦੀ ਫਾਈਲ ਹਾਲੇ ਤੱਕ ਡੀਸੀ ਕੋਲ ਪਈ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਭੈਣ ਦੇ ਵਿਆਹ ਦਾ ਖਰਚਾ ਉਹ ਅਤੇ ਉਨ੍ਹਾਂ ਦੇ ਸਾਥੀਆਂ ਦੀ ਜਿੰਮੇਵਾਰੀ ਹੋਵੇਗੀ। ਇਸ ਪਰਿਵਾਰ ਦੀ ਮਦਦ ਲਈ ਭਗਵੰਤ ਮਾਨ ਨੇ ਸਰਕਾਰ ਨੂੰ ਜ਼ਿਮੇਵਾਰੀ ਲੈਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਚਾਹੇ ਤਾਂ ਇਸ ਪਰਿਵਾਰ ਦੀ ਮਦਦ ਕਰ ਸਕਦੀ ਹੈ ਪਰ ਸਰਕਾਰਾਂ ਅਜਿਹਾ ਕੁਝ ਨਹੀਂ ਕਰਨਗੀਆਂ ਇਸਦਾ ਜਵਾਬ ਲੋਕ ਸਮਾਂ ਆਉਣ ਤੇ ਦੇ ਦੇਣਗੇ।

ਕਿਸਾਨਾਂ ਦੀਆਂ ਖੁਦਕੁਸ਼ੀਆਂ ਦੇ ਸਿਲਸਲੇ ਪੰਜਾਬ 'ਚ ਓਵੇਂ ਜਿਵੇਂ ਹੀ ਜਾਰੀ ਹਨ। ਜਦਕਿ ਸਰਕਾਰ ਵਲੋਂ ਕਰਜ਼ਾ ਮੁਆਫੀ ਦੇ ਵੱਡੇ ਵੱਡੇ ਦਾਅਵੇ ਕੀਤੇ ਗਏ ਪਰ ਅਜਿਹੀਆਂ ਘਟਨਾਵਾਂ ਸਰਕਾਰ ਦੇ ਸਾਰੇ ਦਾਅਵਿਆਂ ਦੀ ਫੂਕ ਕੱਢ ਦਿੰਦੀਆਂ ਹਨ। ਦੇਖਣਾ ਹੋਵੇਗਾ ਕਿ ਸਰਕਾਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਕੀ ਕਦਮ ਚੁੱਕਦੀ ਹੈ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।