ਹੜ੍ਹਾਂ ਨਾਲ ਹੋਏ ਨੁਕਸਾਨ ਨੂੰ ਲੈ ਕੇ ਕੇਂਦਰੀ ਟੀਮ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੰਯੁਕਤ ਗ੍ਰਹਿ ਮੰਤਰਾਲੇ ਦੇ ਸਕੱਤਰ ਅਨੁਜ ਸ਼ਰਮਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਅਧਿਕਾਰੀਆਂ ਦੀ ਟੀਮ ਨੇ ਅੱਜ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ।

Union Officers Ministry Of Home Affairs Meeting The Top Departments of Punjab Govt

ਮੋਹਾਲੀ: ਸੰਯੁਕਤ ਗ੍ਰਹਿ ਮੰਤਰਾਲੇ ਦੇ ਜੁਆਇੰਟ ਸਕੱਤਰ ਅਨੁਜ ਸ਼ਰਮਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਉੱਚ ਪੱਧਰੀ ਅਧਿਕਾਰੀਆਂ ਦੀ ਟੀਮ ਨੇ ਅੱਜ ਆਈਐਸਬੀ ਮੋਹਾਲੀ ਵਿਖੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ।

 


 

ਕੇਂਦਰੀ ਟੀਮ ਦਾ ਮੁੱਖ ਉਦੇਸ਼ ਭਾਖੜਾ ਡੈਮ ਤੋਂ ਛੱਡੇ ਪਾਣੀ ਕਾਰਨ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਬੁਨਿਆਦੀ ਢਾਂਚੇ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣਾ ਹੈ। ਵਿਸ਼ੇਸ਼ ਮੁੱਖ ਸਕੱਤਰ (ਮਾਲੀਆ) ਕੇਬੀਐਸ ਸਿੱਧੂ ਨੇ ਕੇਂਦਰੀ ਟੀਮ ਨੂੰ ਹੜ੍ਹਾਂ ਕਾਰਨ ਹੋਣ ਨੁਕਸਾਨ ਅਤੇ ਸੂਬੇ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਕੀਤੇ ਗਏ ਰਾਹਤ ਕਾਰਜਾਂ ਬਾਰੇ ਜਾਣਕਾਰੀ ਦਿੱਤੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।