ਆਮ ਆਦਮੀ ਕਲੀਨਿਕਾਂ ਵਿਚ 10 ਦਿਨਾਂ ਦੌਰਾਨ ਕਰੀਬ 52 ਹਜ਼ਾਰ

ਏਜੰਸੀ

ਖ਼ਬਰਾਂ, ਪੰਜਾਬ

ਆਮ ਆਦਮੀ ਕਲੀਨਿਕਾਂ ਵਿਚ 10 ਦਿਨਾਂ ਦੌਰਾਨ ਕਰੀਬ 52 ਹਜ਼ਾਰ

IMAGE


ਲੋਕਾਂ ਦੀ ਓ.ਪੀ.ਡੀ ਅਤੇ 5200 ਦੇ ਕਰੀਬ ਟੈਸਟ ਹੋਏ : ਸਿਹਤ ਮੰਤਰੀ


ਮਾਨਸਾ, 11 ਸਤੰਬਰ (ਸੁਖਵੰੰਤ ਸਿੰਘ ਸਿੱਧੂ/ਬਹਾਦਰ ਖ਼ਾਨ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਬਿਹਤਰ ਤੋਂ ਬਿਹਤਰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹੈ | ਪੰਜਾਬ ਸਰਕਾਰ ਰਾਜ ਦੇ ਸਰਕਾਰੀ ਹਸਪਤਾਲਾਂ ਅੰਦਰ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਹਰ ਸੰਭਵ ਉਪਰਾਲੇ ਕਰਨ ਲਈ ਜੁਟੀ ਹੋਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪ੍ਰਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੋੜਾਮਾਜਰਾ ਨੇ ਸਿਵਲ ਹਸਪਤਾਲ ਮਾਨਸਾ, ਬੁਢਲਾਡਾ ਅਤੇ ਭੀਖੀ ਵਿਖੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਵੇਲੇ ਕੀਤਾ | ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਮਾਨਸਾ, ਬੁਢਲਾਡਾ ਅਤੇ ਭੀਖੀ ਦੇ ਸਰਕਾਰੀ ਹਸਪਤਾਲਾਂ ਵਿਖੇ ਅਪਣੇ ਅਚਨਚੇਤ ਦੌਰੇ ਦੌਰਾਨ ਸਿਹਤ ਵਿਭਾਗ ਵਲੋਂ ਮੁਹਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਭਵਿੱਖ ਅੰਦਰ ਹੋਰ ਚੰਗੀਆਂ ਸਿਹਤ ਸੁਵਿਧਾਵਾਂ ਦੇਣ ਲਈ ਸਟਾਫ਼, ਲੋਂੜੀਦੀਆਂ ਦਵਾਈਆਂ ਆਦਿ ਦੀ ਮਰੀਜ਼ਾਂ ਨੂੰ ਕੋਈ ਘਾਟ ਨਹੀਂ ਰਹਿਣ ਦਿਤੀ ਜਾਵੇਗੀ | ਉਨ੍ਹਾਂ ਅਪਣੇ ਦੌਰੇ ਹਸਪਤਾਲਾਂ ਦੇ ਵੱਖ-ਵੱਖ ਵਾਰਡਾਂ, ਐਮਰਜੈਂਸੀ, ਦਾ ਦੌਰਾ ਕਰ ਕੇ ਇਥੇ ਉਪਲਭਧ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਮਰੀਜ਼ਾਂ ਦਾ ਹਾਲ ਚਾਲ ਵੀ ਪੁਛਿਆ | ਸਿਹਤ ਮੰਤਰੀ ਨੇ ਕਿਹਾ ਕਿ ਬੁਢਲਾਡਾ ਵਿਖੇ ਬਣ ਰਹੇ ਜੱਚਾ ਬੱਚਾ ਹਸਪਤਾਲ ਦਾ 90 ਫ਼ੀ ਸਦੀ ਕੰਮ ਮੁਕੰਮਲ ਹੋ ਚੁੱਕਿਆ ਹੈ ਜਿਸ ਨੂੰ ਜਲਦੀ ਪੂਰਾ ਹੋਣ ਤੋਂ ਬਾਅਦ ਲੋਕਾਂ ਦੇ ਸੁਪਰਦ ਕਰ ਦਿਤਾ ਜਾਵੇਗਾ |
ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਤੋਂ ਸੂਬੇ ਦੇ ਲੋਕ ਪੂਰੀ ਤਰ੍ਹਾਂ ਖ਼ੁਸ਼ ਹਨ ਅਤੇ ਮਰੀਜ਼ਾਂ ਦੇ ਇਲਾਜ ਵਿਚ ਇਹ ਕਲੀਨਿਕ ਕਾਫ਼ੀ ਲਾਭਦਾਇਕ ਸਿੱਧ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਸੂਬੇ ਅੰਦਰ 10 ਦਿਨਾਂ ਦੇ ਅੰਦਰ ਕਰੀਬ 52 ਹਜ਼ਾਰ ਦੀ ਓ.ਪੀ.ਡੀ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਦਰਜ ਕੀਤੀ ਗਈ ਹੈ ਅਤੇ 5200 ਦੇ ਕਰੀਬ ਟੈਸਟ ਕੀਤੇ ਗਏ ਹਨ |
Mansa_11_S5P_6_3_3