ਬੰਦੀ ਸਿੰਘਾਂ ਦੀ ਰਿਹਾਈ ਲਈ SGPC ਦਾ ਪੰਜਾਬ ਭਰ 'ਚ ਪ੍ਰਦਰਸ਼ਨ, ਕਾਲੇ ਕੱਪੜੇ ਤੇ ਜੰਜੀਰਾਂ ਪਾ ਕੇ ਜਤਾਇਆ ਰੋਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਮੈਮੋਰੈਂਡਮ ਵੀ ਸੌਂਪਿਆ ਗਿਆ

photo

 

ਅੰਮ੍ਰਿਤਸਰ : ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਜ਼ਿਲ੍ਹਾ ਹੈੱਡਕੁਆਰਟਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਪੂਰੇ ਪੰਜਾਬ ਭਰ ਵਿੱਚ ਅੱਜ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਕਾਲੇ ਚੋਲੇ ਪਾ ਕੇ ਜ਼ਿਲ੍ਹਾ ਹੈਡਕਾਰਟਰਾਂ ਦੇ ਬਾਹਰ ਧਰਨਾ ਦਿੱਤਾ ਗਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਮੈਮੋਰੈਂਡਮ ਵੀ ਸੌਂਪਿਆ ਗਿਆ।

ਸ਼੍ਰੋਮਣੀ ਕਮੇਟੀ  ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਸਾਰਾਗੜ੍ਹੀ ਹੈਰੀਟੇਜ ਮਾਰਗ ਤੋਂ ਵਿਸ਼ਾਲ ਮੋਟਰਸਾਈਕਲ ਰੋਸ ਮਾਰਚ ਕੱਢਿਆ ਗਿਆ ਜੋ ਕਿ ਅੰਮ੍ਰਿਤਸਰ ਦੇ ਡੀਸੀ ਦਫਤਰ ਲਈ ਰਵਾਨਾ ਹੋਏ। ਰੋਸ ਮਾਰਚ ਵਿੱਚ ਸ਼ਾਮਲ ਪ੍ਰਧਾਨ ਐਡਵੋਕੇਟ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ, ਮੁਲਾਜ਼ਮ ਤੇ ਹੋਰਾਂ ਨੇ ਕਾਲੀਆਂ ਪੱਗਾਂ ਅਤੇ ਕਾਲੇ ਕੱਪੜੇ ਪਹਿਨ ਇਹ ਰੋਸ ਮੁਜ਼ਾਹਰਾ ਵਿੱਢਿਆ, ਇਸ ਪ੍ਰਦਰਸ਼ਨ ਦੌਰਾਨ ਸਾਰਿਆਂ ਨੇ ਗਲਾਂ ਵਿੱਚ ਜ਼ੰਜੀਰਾਂ ਪਾਈਆਂ ਹੋਈਆਂ ਸਨ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕਿਹਾ ਗਿਆ ਕਿ ਕੇਂਦਰ ਸਰਕਾਰ ਵੱਲੋਂ ਬੰਦੀ ਸਿੰਘਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਆਜ਼ਾਦੀ ਲਈ 80 ਪ੍ਰਤੀਸ਼ਤ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਨਾਲ ਕੇਂਦਰ ਸਰਾਕਰ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਸਰਕਾਰ ਚੁੱਪ ਧਾਰੀ ਬੈਠੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਕੇਂਦਰ ਸਰਕਾਰ ਵੱਲੋਂ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।