ਸੜਕ ਹਾਦਸੇ ਵਿਚ ਜਾਨ ਗਵਾਉਣ ਵਾਲੇ ਗਾਰਡ ਦੇ ਵਾਰਸਾਂ ਨੂੰ ਸੌਂਪਿਆ ਗਿਆ 50 ਲੱਖ ਦਾ ਚੈੱਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੇਜਰ ਸਿੰਘ ਦੀ ਪਤਨੀ ਰਾਜਵਿੰਦਰ ਕੌਰ ਨੂੰ 50 ਲੱਖ ਰੁਪਏ ਦੀ ਬੀਮਾ ਰਾਸ਼ੀ ਦਾ ਚੈੱਕ ਸੌਂਪਿਆ ਗਿਆ

50 lakhs cheque handed over to the heirs of deceased home guard

 

ਬਰਨਾਲਾ: ਕਮਾਂਡੈਟ ਪੰਜਾਬ ਹੋਮ ਗਾਰਡਜ਼ ਸੰਗਰੂਰ/ਬਰਨਾਲਾ ਜਰਨੈਲ ਸਿੰਘ ਦੀ ਅਗਵਾਈ ਵਿਚ ਮ੍ਰਿਤਕ ਹੋਮ ਗਾਰਡ ਦੇ ਵਾਰਸਾਂ ਨੂੰ 50 ਲੱਖ ਰੁਪਏ ਦੀ ਬੀਮਾ ਰਾਸ਼ੀ ਦਾ ਚੈੱਕ ਦਿਤਾ ਗਿਆ। ਇਹ ਰਾਸ਼ੀ ਐਚ.ਡੀ.ਐਫ.ਸੀ. ਦੇ ਡਿਪਟੀ ਮੈਨੇਜਰ ਰੋਹਿਤ ਮਹਾਜਨ ਵਲੋਂ ਪਰਿਵਾਰਕ ਮੈਂਬਰ ਨੂੰ ਸੌਂਪੀ ਗਈ। ਦੱਸਣਯੋਗ ਹੈ ਕਿ ਹੋਮ ਗਾਰਡ ਮੇਜਰ ਸਿੰਘ ਪਿੰਡ ਮੋਜੋਵਾਲ (ਜ਼ਿਲ੍ਹਾ ਸੰਗਰੂਰ) ਜਿਸ ਦੀ ਮਿਤੀ 07-12-2022 ਨੂੰ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ।

 

ਅੱਜ ਮੇਜਰ ਸਿੰਘ ਦੀ ਪਤਨੀ ਰਾਜਵਿੰਦਰ ਕੌਰ ਨੂੰ  50 ਲੱਖ ਰੁਪਏ ਦੀ ਬੀਮਾ ਰਾਸ਼ੀ ਦਾ ਚੈੱਕ ਸੌਂਪਿਆ ਗਿਆ। ਇਸ ਮੌਕੇ ਕਮਾਂਡੈਟ ਜਰਨੈਲ ਸਿੰਘ ਨੇ ਦਸਿਆ ਕਿ ਵਿਭਾਗ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ ਸੰਜੀਵ ਕਾਲੜਾ ਦੀ ਅਗਵਾਈ ਵਿਚ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਮੇਸ਼ਾ ਤਤਪਰ ਹੈ। ਉਨ੍ਹਾਂ ਕਿਹਾ ਕਿ ਵਿਭਾਗ ਔਖੇ ਸਮੇਂ ਲੋੜਵੰਦ ਪਰਿਵਾਰਾਂ ਨਾਲ ਖੜ੍ਹਾ ਹੈ। ਇਸ ਮੌਕੇ ਇੰਸਪੈਕਟਰ ਅਮਰਿੰਦਰ ਸਿੰਘ ਅਤੇ ਜ਼ਿਲ੍ਹਾ ਬਰਨਾਲਾ ਅਤੇ ਸੰਗਰੂਰ ਦਾ ਸਟਾਫ ਵੀ ਹਾਜ਼ਰ ਸੀ।