Batala Firing News: ਬਟਾਲਾ ਤੋਂ ਵੱਡੀ ਖਬਰ, ਸਕੂਲ ਬਾਹਰ ਦਿਨ ਦਿਹਾੜੇ ਚੱਲੀਆਂ ਗੋਲੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Batala Firing News: ਘਬਰਾਏ ਬੱਚਿਆਂ ਵਿਚ ਮਚੀ ਹਫੜਾ ਤਬੜੀ

Required Batala Firing News

Batala Firing News: ਬਟਾਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪੌਸ਼ ਇਲਾਕਾ ਰਾਧਾ ਕ੍ਰਿਸ਼ਨ ਕਲੋਨੀ ਵਿੱਚ ਦਿਨ ਦਿਹਾੜੇ ਸਕੂਲ ਬਾਹਰ ਗੋਲੀਆਂ ਚੱਲੀਆਂ ਹਨ। ਆਪਸੀ ਝਗੜੇ ਤੋਂ ਬਾਅਦ ਦੋ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ। ਘਟਨਾ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ।

 ਗੋਲੀ ਲੱਗਣ ਨਾਲ ਨੌਜਵਾਨ ਦੀ ਹਾਲਤ ਗੰਭੀਰ ਹੋਣ ਮਗਰੋਂ ਉਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ। ਇਹ ਸਾਰੀ ਘਟਨਾ ਸਕੂਲ ਦੇ ਬਾਹਰ ਲੱਗੇ ਕੈਮਰੇ ਵਿੱਚ ਕੈਦ ਹੋ ਗਈ।

ਜਾਣਕਾਰੀ ਮੁਤਾਬਕ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਗੋਲੀ ਚਲਾਉਣ ਵਾਲਾ ਨੌਜਵਾਨ ਜਿਮ ਚਲਾਉਂਦਾ ਹੈ, ਹਾਲਾਂਕਿ ਘਟਨਾ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ।  ਫਿਲਹਾਲ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ, ਜੋ ਕਿ ਸੀ.ਸੀ.ਟੀ.ਵੀ. ਦੇ ਆਧਾਰ 'ਤੇ ਜਾਂਚ ਕਰ ਰਹੀ ਹੈ। ਗੋਲੀ ਚੱਲਣ ਨਾਲ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ ਹੈ। ਗੋਲੀ ਕਿਉਂ ਚੱਲੀ ਹੈ ਇਸ ਦੇ ਵੀ ਵੇਰਵੇ ਪ੍ਰਾਪਤ ਨਹੀਂ ਹੋਏ ਹਨ।