ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੱਸਿਆ ਸੀ ਵਿਸ਼ਨੂੰ ਦਾ ਅਵਤਾਰ

Iqbal Singh Lalpura apologized to Sri Akal Takht Sahib

ਨਵੀਂ ਦਿੱਲੀ: ਕੌਮੀ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਨੂੰ ਵਿਸ਼ਨੂ ਦਾ ਰੂਪ ਦੱਸਣ ਵਾਲੇ ਆਪਣੇ ਬਿਆਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਨੇ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਉਹ ਬਿਨਾਂ ਕੋਈ ਦਲੀਲ ਦਿੱਤੇ ਆਪਣੀ ਗਲਤੀ ਮੰਨ ਰਹੇ ਹਨ।

Photo

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸੀ ਕਿ ਇਹ ਬਿਆਨ ਆਰਐਸਐਸ ਅਤੇ ਭਾਜਪਾ ਵੱਲੋਂ ਉਨ੍ਹਾਂ ਨੂੰ ਖੁਸ਼ ਕਰਨ ਦੀ ਸ਼ਰਾਰਤੀ ਕਾਰਵਾਈ ਹੈ। ਉਨ੍ਹਾਂ ਇਸ ਬਿਆਨ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਜਦੋਂ ਕਿ ਲਾਲਪੁਰਾ ਨੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ।

ਲਾਲਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਭੇਜਿਆ ਹੈ। ਜਿਸ ਵਿੱਚ ਉਸਨੇ ਕਿਹਾ ਹੈ ਕਿ 8 ਸਤੰਬਰ 2024 ਨੂੰ ਦਿੱਲੀ ਦੇ ਦਿਆਲ ਕਾਲਜ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਕਹਿਣ ਦਾ ਦੋਸ਼ ਲਗਾਇਆ ਗਿਆ ਸੀ। ਜਿਸ ‘ਤੇ ਉਹ ਬਿਨਾਂ ਕਿਸੇ ਦਲੀਲ ਅਤੇ ਸਪੱਸ਼ਟੀਕਰਨ ਦੇ ਮੁਆਫੀ ਮੰਗਦਾ ਹੈ।