ਸੁਖਬੀਰ ਸਿੰਘ ਬਾਦਲ ਜੇ ਹੜ੍ਹ ਪੀੜਤਾਂ ਲਈ ਗੁਰੂ ਘਰ ਦੀ ਗੋਲਕ ਦਾ ਪੈਸਾ ਵੰਡਦਾ ਹੈ ਤਾਂ ਇਹ ਮਾੜੀ ਗੱਲ ਹੈ: ਰੱਖੜਾ
ਹੜ੍ਹ ਪੀੜਤਾਂ ਨੂੰ ਦਿੱਤੀ 10 ਕਰੋੜ ਰੁਪਏ ਦੀ ਰਾਸ਼ੀ
If Sukhbir Singh Badal distributes money from Guru Ghar's Golak for flood victims, it is a bad thing: Rakhra
If Sukhbir Singh Badal distributes money from Guru Ghar's Golak for flood victims, it is a bad thing: Rakhra: ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸੁਖਬੀਰ ਸਿੰਘ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਜੇ ਹੜ੍ਹ ਪੀੜਤਾਂ ਲਈ ਸੁਖਬੀਰ ਸਿੰਘ ਬਾਦਲ ਨੇ ਗੁਰੂ ਘਰ ਦੀ ਗੋਲਕ ਦਾ ਪੈਸਾ ਵੰਡਿਆ ਹੈ, ਤਾਂ ਇਹ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਪੈਸੇ ਨਾਲ ਸਿਆਸੀ ਫਾਇਦਾ ਨਹੀਂ ਲੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇ ਗੋਲਕ ਦਾ ਪੈਸਾ ਵੰਡਣਾ ਹੈ, ਤਾਂ ਸ਼੍ਰੋਮਣੀ ਕਮੇਟੀ ਖੁਦ ਵੰਡੇ। ਸੁਰਜੀਤ ਸਿੰਘ ਰੱਖੜਾ ਨੇ ਪੰਜਾਬ ਦੇ ਹੜ੍ਹ ਪੀੜਤਾਂ ਨੂੰ 10 ਕਰੋੜ ਰੁਪਏ ਦੀ ਰਾਸ਼ੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਸ਼ੁਰੂ ਤੋਂ ਹੀ ਸਮਾਜ ਸੇਵਾ ਵਿੱਚ ਸ਼ਮੂਲੀਅਤ ਕੀਤੀ ਹੈ।