ਸੂਬੇ ਵਿਚ 536892  ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਪੰਜਾਬ ਵਿੱਚ 11 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 536892 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ...

Paddy

ਚੰਡੀਗੜ੍ਹ (ਸਸਸ) : ਪੰਜਾਬ ਵਿੱਚ 11 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 536892 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਚੋਂ ਖ਼ਰੀਦੇ ਕੁੱਲ 536892 ਮੀਟ੍ਰਿਕ ਟਨ ਝੋਨੇ ਵਿੱਚੋਂ 511282 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 25610 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 153400 ਟਨ, ਮਾਰਕਫੈੱਡ ਵੱਲੋਂ 132902 ਟਨ ਅਤੇ ਪਨਸੱਪ ਵੱਲੋਂ 108409 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 49868 ਟਨ ਅਤੇ 61072 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 5631 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।