ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਏਜੰਸੀ

ਖ਼ਬਰਾਂ, ਪੰਜਾਬ

ਨੈਸ਼ਨਲ ਚੈਂਪੀਅਨ ਰਿਹਾ ਗੈਂਗਸਟਰ 3 ਸਾਥੀਆਂ ਸਣੇ ਗ੍ਰਿਫਤਾਰ

Gangster arrested

ਖੰਨਾ: ਖੰਨਾ ਪੁਲਿਸ ਨੇ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਕ ਅਜਿਹੇ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦਾ ਸਬੰਧ ਅੱਤਵਾਦ ਨਾਲ ਦੱਸਿਆ ਜਾ ਰਿਹਾ ਹੈ। ਇਸ ਗਿਰੋਹ ਦਾ ਮੁਖੀ 3 ਵਾਰ ਬਾਕਸਿੰਗ ਦਾ ਨੈਸ਼ਨਲ ਚੈਂਪੀਅਨ ਰਹਿ ਚੁੱਕਾ ਹੈ। ਫੜ੍ਹੇ ਗਏ ਮੁਲਜ਼ਮਾਂ ਕੋਲੋਂ 266 ਗ੍ਰਾਮ ਹੈਰੋਇਨ, 2 ਪਿਸਤੌਲਾਂ 32 ਬੋਰ, 3 ਮੈਗਜ਼ੀਨ ਅਤੇ 14 ਕਾਰਤੂਸ, 1 ਪਿਸਤੌਲ 9 ਐੱਮ. ਐੱਮ. ਅਤੇ ਹੋਰ ਹਥਿਆਰ ਬਰਾਮਦ ਕੀਤੇ ਨੇ।

ਇਸ ਗੱਲ ਦਾ ਖੁਲਾਸਾ ਡੀ. ਆਈ. ਜੀ. ਲੁਧਿਆਣਾ ਰੇਂਜ ਦੇ ਰਣਬੀਰ ਸਿੰਘ ਖਟੜਾ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਫਿਲਹਾਲ ਪੁਲਸ ਫੜ੍ਹੇ ਗਏ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਦਸ ਦਈਏ ਕਿ ਕੁੱਝ ਮਹੀਨੇ ਪਹਿਲਾਂ ਵੀ ਅਜਿਹਾ ਮਾਮਲਾ ਸਾਹਮਣੇ ਆਇਆ ਸੀ। ਜਿਸ ਵਿਚ ਸਰਹੱਦ ਪਾਰੋਂ ਐਮਪੀ 9 ਅਤੇ ਐਮਪੀ 5 ਸਬਮਸ਼ੀਨਗੰਨਾਂ ਤਸਕਰੀ ਹੋ ਰਹੀ ਹੈ।

ਬੀਤੇ ਢਾਈ ਸਾਲਾਂ ਵਿਚ ਲਗਭਗ 200 ਤੋਂ ਵੱਧ ਆਧੁਨਿਕ ਹਥਿਆਰ ਫੜੇ ਜਾ ਚੁੱਕੇ ਹਨ ਜਿਹਨਾਂ ਵਿਚ ਕੁੱਝ ਖਾਸ ਕਿਸਮ ਦੇ ਹਥਿਆਰ ਵੀ ਸ਼ਾਮਲ ਸਨ। ਇਕ ਸੀਨੀਅਰ ਪੁਲਿਸ ਅਧਿਕਾਰੀ ਮੁਤਾਬਕ ਹਥਿਆਰ ਤਸਕਰੀ ਵਿਚ ਤੇਜ਼ੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਤੋਂ ਪਹਿਲਾਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੀਆਂ ਕੁੱਝ ਘਟਨਾਵਾਂ ਵਾਪਰੀਆਂ ਸਨ।

ਪੰਜਾਬ ਵਿਚ ਹਥਿਆਰਾਂ ਦੀ ਤਸਕਰੀ ਅਤੇ ਪਾਕਿ ਆਧਾਰਿਤ ਗਰੁੱਪਾਂ ਵੱਲੋਂ ਪੰਜਾਬ ਦੇ ਅੰਦਰੂਨੀ ਹਿੱਸਿਆਂ ਵਿਚ ਹਥਿਆਰ ਸੁੱਟਣ ਲਈ ਕੀਤੀ ਗਈ ਡਰੋਨਾਂ ਦੀ ਵਰਤੋਂ ਨੇ ਕੇਂਦਰ ਦਾ ਧਿਆਨ ਵੀ ਖਿਚਿਆ ਹੈ। ਪੰਜਾਬ ਪੁਲਿਸ ਦੇ ਰਿਕਾਰਡ ਅਨੁਸਾਰ 2017 ਤੋਂ ਹੁਣ ਤਕ 151 ਪਿਸਤੌਲਾਂ ਅਤੇ ਰਿਵਾਲਵਰਾਂ ਤੋਂ ਇਲਾਵਾ 50 ਏ ਕੇ 47 ਅਤੇ ਏ ਕੇ 56 ਰਾਈਫਲਾਂ, ਸਬ ਮਸ਼ੀਨਗਨ ਅਤੇ ਕੁੱਝ ਹੋਰ ਬੰਦੂਕਾਂ ਬਰਾਮਦ ਹੋਈਆਂ ਹਨ। ਇਸ ਤੋਂ ਇਲਾਵਾ 320 ਕਿਲੋ ਆਰ ਡੀ ਐਕਸ ਵੀ ਬਰਾਮਦ ਹੋਇਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।