ਵਿਜੇਇੰਦਰ ਸਿੰਗਲਾ ਦਾ ਜ਼ਿਮਨੀ ਚੋਣਾਂ ‘ਤੇ ਵੱਡਾ ਬਿਆਨ

ਏਜੰਸੀ

ਖ਼ਬਰਾਂ, ਪੰਜਾਬ

ਚਾਰੇ ਸੀਟਾਂ ਜਿੱਤਣ ਦਾ ਕੀਤਾ ਦਾਅਵਾ!

Vijay Inder Singla

ਜਲੰਧਰ: ਪੰਜਾਬ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ 'ਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀਆਂ ਕੋਸ਼ਿਸ਼ਾਂ ‘ਚ ਲੱਗੀ ਹੋਈ ਹੈ ਇਹ ਕਹਿਣਾ ਹੈ ਸਿੱਖਿਆਂ ਮੰਤਰੀ ਵਿਜੈ ਇੰਦਰ ਸਿੰਗਲਾ ਦਾ। ਦਅਰਸਲ ਵਿਜੈ ਇੰਦਰ ਸਿੰਗਲਾ ਜਲੰਧਰ ‘ਚ ਸੁਰਜੀਤ ਹਾਕੀ ਟੂਰਨਾਮੈਂਟ ਦਾ ਉਦਘਾਟਨ ਕਰਨ ਪਹੁੰਚੇ ਸਨ। ਇੱਥੇ ਵਿਜੇ ਇੰਦਰ ਸਿੰਗਲਾ ਨੇ ਜ਼ਿਮਨੀ ਚੋਣਾਂ ‘ਚ ਚਾਰੇ ਸੀਟਾਂ ਜਿੱਤਣ ਦਾ ਦਾਅਵਾ ਵੀ ਕੀਤਾ ਅਤੇ ਨਾਲ ਹੀ ਇਹ ਵੀ ਕਿਹਾ ਕਿ ਇਹ ਟੂਰਨਾਮੈਂਟ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ।

ਉੱਥੇ ਹੀ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਸੰਬੰਧੀ ਕੀਤੇ ਜਾਣ ਵਾਲੇ ਸਮਾਗਮਾਂ ‘ਤੇ ਸਿੰਗਲਾ ਨੇ ਕਿਹਾ ਕਿ ਐੱਸ.ਜੀ.ਪੀ.ਸੀ ਨੂੰ ਧਾਰਮਿਕ ਸਮਾਗਮਾਂ ‘ਚ ਰਾਜਨੀਤੀ ਨਹੀਂ ਹੋਣੀ ਚਾਹੀਦੀ। ਦੱਸ ਦੇਈਏ ਕਿ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਮੌਜੂਦਾ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਰਾਜ 'ਚ ਖੇਡਾਂ ਦਾ ਵਾਤਾਵਰਨ ਬਣਾਇਆ ਜਾ ਚੁੱਕਾ ਹੈ।

ਉਹਨਾਂ ਦੱਸਿਆ ਕਿ ਵੱਖ-ਵੱਖ ਸ਼ਹਿਰਾਂ ਵਿਚ ਖੇਡ ਸਟੇਡੀਅਮ ਤੇ ਮੈਦਾਨ ਤਿਆਰ ਕੀਤੇ ਜਾਣਗੇ ਅਤੇ ਨਵੀਂ ਖੇਡ ਨੀਤੀ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢਣ 'ਚ ਅਹਿਮ ਭੂਮਿਕਾ ਨਿਭਾਏਗੀ। ਉਹਨਾਂ ਦਾ ਕਹਿਣਾ ਹੈ ਕਿ ਬਾਹਰਲੇ ਕੰਮਾਂ ਤੇ ਧਿਆਨ ਸਰਕਾਰ ਦੇਵੇਗੀ ਤੇ ਬਾਕੀ ਜੋ ਕੰਮ ਹਨ ਉਹ ਕੰਮ ਨਹੀਂ ਸੇਵਾ ਹੈ। ਸੇਵਾ ਵਿਚ ਹਰ ਇੱਕ ਦਾ ਹਿੱਸਾ ਹੋਣਾ ਬਹੁਤ ਵਧੀਆ ਗੱਲ ਹੈ।

ਉਹਨਾਂ ਅੱਗੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਸੇਵਾ ਕਰਨੀ ਚਾਹੀਦੀ ਹੈ। ਜੇ ਉਹ ਆਪ ਵੀ ਇਸ ਵਿਚ ਸ਼ਾਮਲ ਹੁੰਦੇ ਹਨ ਤਾਂ ਇਹ ਬਹੁਤ ਵੱਡੀ ਗੱਲ ਹੋਵੇਗੀ ਕਿ ਉਹਨਾਂ ਨੂੰ ਸੇਵਾ ਦਾ ਮੌਕਾ ਮਿਲਿਆ ਹੈ। ਉਹਨਾਂ ਅੱਗੇ ਕਿਹਾ ਕਿ ਸਾਰੇ ਲੋਕਾਂ ਨੂੰ ਰਲ ਮਿਲ ਕੇ ਗੁਰੂ ਨਾਨਕ ਦੇਵ ਜੀ ਸ਼ਤਾਬਦੀ ਮਨਾਉਣੀ ਚਾਹੀਦੀ ਹੈ। ਇਸ ਪਿੱਛੇ ਕਿਸੇ ਦਾ ਕੋਈ ਨਿੱਜੀ ਲੈਣ ਦੇਣ ਨਹੀਂ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।