ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹਮਲੇ ਨੂੰ ਲੈ ਕੇ ਸਿਆਸੀ ਘਮਾਸਾਨ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਜਪਾ ਆਗੂਆਂ ਵਲੋਂ ਹਮਲਾ ਕਿਸਾਨਾਂ ਨੂੰ ਬਦਨਾਮ ਕਰਨ ਦੀ ਸਾਜ਼ਸ਼ ਕਰਾਰ

Attack on Ashwani Sharma

ਹੁਸ਼ਿਆਰਪੁਰ : ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਅੱਜ ਟਾਂਡਾ ਵਿਖੇ ਅਨਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿਤਾ। ਹਮਲੇ ਅਸ਼ਵਨੀ ਸ਼ਰਮਾ ਦਾ ਤਾਂ ਬਚਾਅ ਹੋ ਗਿਆ ਜਦਕਿ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ਦੀ ਭੰਨਤੋੜ ਕੀਤੀ ਹੈ। ਹਮਲੇ ‘ਚ ਪੱਥਰਾਂ ਅਤੇ ਡਾਗਾਂ ਆਦਿ ਦਾ ਇਸਤੇਮਾਲ ਕਰਨ ਦਾ ਸਮਾਚਾਰ ਹੈ। ਹਾਲਾਂਕਿ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਵਲੋਂ ਅਸ਼ਵਨੀ ਸ਼ਰਮਾ ਨੂੰ ਘਟਨਾ ਸਥਾਨ ਤੋਂ ਦੂਰ ਸੁਰੱਖਿਅਤ ਸਥਾਨ 'ਤੇ ਪਹੁੰਚਾਇਆ ਗਿਆ।

ਭਾਜਪਾ ਆਗੂ ਭਾਜਪਾ ਆਗੂ ‘ਤੇ ਹਮਲੇ ਤੋਂ ਬਾਅਦ ਇਸ ਮੁੱਦੇ ਤੇ ਸਿਆਸਤ ਗਰਮਾ ਗਈ ਹੈ। ਹਮਲੇ ਤੋਂ ਬਾਅਦ ਰੋਹ ‘ਚ ਆਏ ਭਾਜਪਾ ਵਰਕਰਾਂ ਨੇ ਸੂਬਾ ਸਰਕਾਰ ਵਿਰੁਧ ਨਾਅਰੇਬਾਜ਼ੀ ਕੀਤੀ। ਭਾਜਪਾ ਆਗੂਆਂ ਮੁਤਾਬਕ ਇਹ ਹਮਲਾ ਸੂਬਾ ਸਰਕਾਰ ਦੀ ਸ਼ਹਿ ਪ੍ਰਾਪਤ ਅਨਸਰਾਂ ਨੇ ਕੀਤਾ ਹੈ।

ਭਾਵੇਂ ਮੁਢਲੀਆਂ ਖਬਰਾਂ ‘ਚ ਇਸ ਹਮਲੇ ਨੂੰ ਕਿਸਾਨਾਂ ਨਾਲ ਜੋੜਿਆ ਜਾ ਰਿਹਾ ਸੀ ਪਰ ਅਸ਼ਵਨੀ ਸ਼ਰਮਾ ਸਮੇਤ ਭਾਜਪਾ ਆਗੂਆਂ ਨੇ ਇਸ 'ਚ ਕਿਸਾਨਾਂ ਦੀ ਸ਼ਮੂਲੀਅਤ ਨੂੰ ਨਕਾਰਦਿਆਂ ਸਾਜ਼ਸ਼ ਤਹਿਤ ਕਰਵਾਇਆ ਗਿਆ ਹਮਲਾ ਕਰਾਰ ਦਿਤਾ ਹੈ। 

ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਵੀ ਘਟਨਾ 'ਚ ਕਿਸਾਨਾਂ ਦੀ ਸ਼ਮੂਲੀਅਤ ਤੋਂ ਇਨਕਾਰ ਕਰਦਿਆਂ ਸ਼ਰਾਰਤੀ ਅਨਸਰਾਂ ਦਾ ਕਾਰਾ ਦਸਿਆ ਹੈ।  ਸੂਤਰਾਂ ਮੁਤਾਬਕ ਸੂਬਾ ਪ੍ਰਧਾਨ ਭਾਜਪਾ ਅਸ਼ਵਨੀ ਸ਼ਰਮਾ ਦੀਆਂ ਗੱਡੀਆਂ ਦਾ ਕਾਫਲਾ ਜਲੰਧਰ ਤੋਂ ਭਾਜਪਾ ਮੀਟਿੰਗ 'ਚ ਹਿੱਸਾ ਲੈਣ ਉਪਰੰਤ ਵਾਪਸ ਜਾ ਰਿਹਾ ਸੀ, ਜਿਸ ਦੌਰਾਨ ਰਸਤੇ 'ਚ ਉਨ੍ਹਾਂ ਦੀ ਗੱਡੀ ‘ਤੇ ਹਮਲਾ ਹੋ ਗਿਆ।