image
ਸੰਗਤ ਮੰਡੀ, 11 ਅਕਤੂਬਰ (ਪਪ): ਥਾਣਾ ਕੈਨਾਲ ਕਾਲੋਨੀ ਵਿਖੇ ਤਾਇਨਾਤ ਏਐਸਆਈ ਸੁਖਰਾਮ ਸਿੰਘ ਦੀ ਡਿਊਟੀ ਤੋਂ ਘਰ ਵਾਪਸ ਆਉਂਦੇ ਸਮੇਂ ਬਠਿੰਡਾ ਡੱਬਵਾਲੀ ਸੜਕ ਤੇ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ਕਾਰਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਏਐੱਸਆਈ ਸੁਖਰਾਮ ਸਿੰਘ ਥਾਣਾ ਕੈਨਾਲ ਕਾਲੋਨੀ ਤੋਂ ਡਿਊਟੀ ਖਤਮ ਹੋਣ ਤੋਂ ਬਾਅਦ ਦੇਰ ਸ਼ਾਮ ਅੱਠ ਵਜੇ ਦੇ ਕਰੀਬ ਆਪਣੇ ਘਰ ਜੋਧਪੁਰ ਰੋਮਾਣਾ ਨੂੰ ਵਾਪਸ ਆ ਰਹੇ ਸਨ ਕਿ ਪਿੰਡ ਦੇ ਨਜਦੀਕ ਬਠਿੰਡਾ ਡੱਬਵਾਲੀ ਸੜਕ ਤੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਸੁਖਰਾਮ ਸਿੰਘ ਗੰਭੀਰ ਰੂਪ ਵਿਚ ਜਖਮੀਂ ਹੋ ਗਏ ਜਿਨ੍ਹਾਂ ਨੂੰ ਸਹਾਰਾ ਕਲੱਬ ਦੀ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਠਿੰਡਾ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਤਕ ਐਲਾਨ ਦਿੱਤਾ | ਸੁਖਰਾਮ ਸਿੰਘ ਆਪਣੇ ਪਿੱਛੇ ਬਜੁਰਗ ਮਾਤਾ, ਪਤਨੀ ਅਤੇ ਤਿੰਨ ਬੱਚਿਆਂ ਨੂੰ ਛੱਡ ਗਏ ਹਨ |