ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਸ਼ਾਮੀਂ 6 ਵਜੇ ਜਲੰਧਰ ਦੇ ਦੇਵੀ ਤਾਲਾਬ ਮੰਦਰ ਜਾਣਗੇ Delhi CM

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਦੋ ਦਿਨਾਂ ਦੌਰੇ ’ਤੇ ਆ ਰਹੇ ਹਨ।

Arvind Kejriwal to begin his two-day Punjab visit today

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਦੋ ਦਿਨਾਂ ਦੌਰੇ ’ਤੇ ਆ ਰਹੇ ਹਨ। ਅਰਵਿੰਦ ਕੇਜਰੀਵਾਲ ਦੁਪਹਿਰ ਕਰੀਬ 3 ਵਜੇ ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚਣਗੇ। ਇਸ ਤੋਂ ਬਾਅਦ ਸ਼ਾਮ ਕਰੀਬ 6 ਵਜੇ ਜਲੰਧਰ ਦੇ ਦੇਵੀ ਤਾਲਾਬ ਮੰਦਰ ਜਾਣਗੇ। 

ਹੋਰ ਪੜ੍ਹੋ: ਦਿੱਲੀ ਵਿਚ ਸ਼ੱਕੀ ਪਾਕਿਸਤਾਨੀ ਅਤਿਵਾਦੀ ਗ੍ਰਿਫ਼ਤਾਰ, AK-47, ਗਰਨੇਡ ਤੇ ਫਰਜ਼ੀ ਪਾਸਪੋਰਟ ਵੀ ਬਰਾਮਦ

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਇਹ ਜਾਣਕਾਰੀ ਦਿੱਤੀ।  ਰਾਘਵ ਚੱਢਾ ਨੇ ਦੱਸਿਆ ਕਿ ਦੁਆਬੇ ਦੀ ਸਰਜ਼ਮੀਨ ’ਤੇ ਜਲੰਧਰ ਵਿੱਚ ਸਥਿਤ ਵਿਸ਼ਵ ਪ੍ਰਸਿੱਧ ਦੇਵੀ ਤਾਲਾਬ ਮੰਦਰ ਦੀ ਮਾਨਤਾ ਜਗਤ ਵਿੱਚ ਹੈ ਅਤੇ ਇੱਥੇ ਮਾਤਾ ਰਾਣੀ ਦੇ ਦਰਬਾਰ ਵਿੱਚ ਮੰਗੀ ਗਈ ਹਰ ਮਨੋਕਾਮਨਾ ਪੂਰੀ ਹੁੰਦੀ ਹੈ। ਇਸ ਕਾਰਨ ਨਰਾਤਿਆਂ ਦੇ ਪਾਵਨ ਮੌਕੇ ਅਰਵਿੰਦ ਕੇਜਰੀਵਾਲ ਮੰਦਰ ਵਿਚ ਅਮਨ, ਪਿਆਰ, ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਅਤੇ  ਖੁਸ਼ਹਾਲ ਪੰਜਾਬ ਲਈ ਪ੍ਰਾਰਥਨਾ ਕਰਨਗੇ।

ਹੋਰ ਪੜ੍ਹੋ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਬੋਲੇ ਮੰਤਰੀ , 'ਇਹਨਾਂ ਕੀਮਤਾਂ ਨਾਲ ਹੋ ਰਹੀ ਮੁਫ਼ਤ ਟੀਕੇ ਦੀ ਭਰਪਾਈ'

ਇਸ ਤੋਂ ਇਲ਼ਾਵਾ ਅਰਵਿੰਦ ਕੇਜਰੀਵਾਲ ਹਾਲ ਹੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਮਰਹੂਮ ਸੇਵਾ ਸਿੰਘ ਸੇਖਵਾਂ ਦੇ ਘਰ ਵੀ ਜਾ ਸਕਦੇ ਹਨ। ਸੇਵਾ ਸਿੰਘ ਸੇਖਵਾਂ ਦਾ 7 ਅਕਤੂਬਰ ਨੂੰ ਦੇਹਾਂਤ ਹੋਇਆ ਸੀ। ਉਹ ਅਗਸਤ ਮਹੀਨੇ ਵਿਚ ਹੀ ਆਮ ਆਦਮੀ ਪਾਰਟੀ ਦਾ ਹਿੱਸਾ ਬਣੇ ਸਨ।