ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਏਜੰਸੀ

ਖ਼ਬਰਾਂ, ਪੰਜਾਬ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

image

ਅੰਮਿ੍ਤਸਰ, 11 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੋਟਾਲਾ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ | ਓਮ ਪ੍ਰਕਾਸ਼ ਚੋਟਾਲਾ ਨੇ ਆਖਿਆ ਕਿ ਇਸ ਪਾਵਨ ਅਸਥਾਨ ਪ੍ਰਤੀ ਉਨ੍ਹਾਂ ਦੀ ਗਹਿਰੀ ਸ਼ਰਧਾ ਹੈ ਅਤੇ ਉਹ ਅਪਣੀ ਲੰਮੀ ਉਮਰ ਦੌਰਾਨ ਇਥੇ ਸੀਸ ਨਿਵਾਉਂਦੇ ਆ ਰਹੇ ਹਨ |  ਕਿਸਾਨੀ ਸੰਘਰਸ਼ ਪੂਰੇ ਦੇਸ਼ ਦਾ ਸੰਘਰਸ਼ ਹੈ ਅਤੇ ਭਾਰਤ ਸਰਕਾਰ ਨੂੰ  ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਜੇਲ ਵਿਚੋਂ ਬਾਹਰ ਆਉਣ ਮੌਕੇ ਉਹ ਕਿਸਾਨਾਂ ਕੋਲ ਗਏ ਹਨ ਅਤੇ ਅੱਜ ਵੀ ਉਨ੍ਹਾਂ ਦੀ ਹਮਾਇਤ ਕਰਦੇ ਹਨ | 
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਓਮ ਪ੍ਰਕਾਸ਼ ਚੋਟਾਲਾ ਦੇਸ਼ ਦੀ ਸਿਆਸਤ ਵਿਚ ਲੰਮੇ ਸਮੇਂ ਤੋਂ ਸਰਗਰਮ ਰਹੇ ਹਨ ਅਤੇ ਇਨ੍ਹਾਂ ਦੀ ਅਧਿਆਤਮਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਥਾਹ ਸ਼ਰਧਾ ਹੈ | ਉਨ੍ਹਾਂ ਸ੍ਰੀ ਚੌਟਾਲਾ ਦੀ ਸਿਹਤਯਾਬੀ ਲਈ ਅਰਦਾਸ ਕੀਤੀ | ਸੂਚਨਾ ਕੇਂਦਰ ਵਿਖੇ ਓਮ ਪ੍ਰਕਾਸ਼ ਚੌਟਾਲਾ ਨੂੰ  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਸਾਂਝੇ ਤੌਰ 'ਤੇ ਸਨਮਾਨਤ ਕੀਤਾ, ਗੁਰੂ ਬਖ਼ਸ਼ਿਸ਼ ਸਿਰੋਪਾਉ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸਿੱਖ ਸਾਹਿਤ ਭੇਟ ਕੀਤਾ ਗਿਆ | ਚੌਟਾਲਾ ਨਾਲ ਆਏ ਸ੍ਰੀ ਮਨੋਜ ਸਿੰਗਲ, ਸ. ਨਛੱਤਰ ਸਿੰਘ ਮਲਿਹਾਨ ਅਤੇ ਹੋਰਾਂ ਨੂੰ  ਵੀ ਸਿਰੋਪਾਉ ਦਿਤੇ ਗਏ |