ਅੰਮ੍ਰਿਤਸਰ ਵਿਚ ਬੰਦੂਕ ਦੀ ਨੋਕ ’ਤੇ ਮਨੀ ਐਕਸਚੇਂਜਰ ਤੋਂ ਲੁੱਟੇ ਲੱਖਾਂ ਰੁਪਏ, 4 ਦੋਸ਼ੀ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਪੰਜਾਬ

ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਲੁੱਟੇ ਹੋਏ ਪੈਸੇ ਅਤੇ ਹਥਿਆਰ ਬਰਾਮਦ ਕੀਤੇ ਹਨ।

Lakhs of rupees looted from money exchanger at gunpoint

 

ਅੰਮ੍ਰਿਤਸਰ: ਸੁਲਤਾਨਵਿੰਡ ਰੋਡ ਪੁਲਿਸ ਸਟੇਸ਼ਨ ਬੀ-ਡਿਵੀਜ਼ਨ ਤੋਂ ਕੁਝ ਕਦਮ ਦੂਰ, ਇੱਕ ਮਨੀ ਐਕਸਚੇਂਜਰ ਤੋਂ ਲੁੱਟ ਦੇ ਮਾਮਲੇ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ’ਚ ਪੁਲਿਸ ਸਫ਼ਲ ਰਹੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਲੁੱਟੇ ਹੋਏ ਪੈਸੇ ਅਤੇ ਹਥਿਆਰ ਬਰਾਮਦ ਕੀਤੇ ਹਨ। ਫਿਲਹਾਲ ਕੋਈ ਵੀ ਅਧਿਕਾਰੀ ਇਸ ਬਾਰੇ ਜਾਣਕਾਰੀ ਨਹੀਂ ਦੇ ਰਿਹਾ, ਪਰ ਜਲਦੀ ਹੀ ਪੁਲਿਸ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਜਾਣਕਾਰੀ ਸਾਂਝੀ ਕਰ ਸਕਦੀ ਹੈ।

ਹੋਰ ਪੜ੍ਹੋ: PSEB ਦੇ ਕਰਮਚਾਰੀਆਂ ਤੇ ਭਰਤੀ ਪ੍ਰਕਿਰਿਆ ਵਾਲੇ ਉਮੀਦਵਾਰਾਂ ਦੀਆਂ ਸ਼ਿਕਾਇਤਾਂ ਦੇ ਹੱਲ ਦੇ ਨਿਰਦੇਸ਼

ਇਹ ਅਪਰਾਧ ਪਿਛਲੇ ਸਾਲ 26 ਸਤੰਬਰ ਨੂੰ ਕੀਤਾ ਗਿਆ ਸੀ। ਦੁਪਹਿਰ 11 ਵਜੇ 4 ਨੌਜਵਾਨ ਬਿੱਲਾ ਕੀ ਹੱਟੀ ਦੀ ਦੁਕਾਨ 'ਤੇ ਆਏ, ਜੋ ਕੱਪੜਿਆਂ ਦੇ ਨਾਲ ਮਨੀ ਐਕਸਚੇਂਜਰ ਦਾ ਕੰਮ ਕਰਦਾ ਹੈ ਅਤੇ 2 ਮਿੰਟਾਂ ਵਿਚ ਬੰਦੂਕ ਦੀ ਨੋਕ 'ਤੇ 9.50 ਲੱਖ ਰੁਪਏ ਨਕਦ ਅਤੇ 13 ਗ੍ਰਾਮ ਸੋਨੇ ਦੀ ਚੇਨ ਲੁੱਟ ਕੇ ਲੈ ਗਏ। ਪੁਲਿਸ ਇਸ ਮਾਮਲੇ ਵਿਚ ਸੀਸੀਟੀਵੀ ਦੀ ਜਾਂਚ ਕਰ ਰਹੀ ਸੀ ਕਿ ਇੱਕ ਦੋਸ਼ੀ ਦਾ ਚਿਹਰਾ ਸੀਸੀਟੀਵੀ ਵਿਚ ਦਿਖਾਈ ਦਿੱਤਾ। ਜਿਸ ਦੇ ਅਧਾਰ ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੋਰ ਪੜ੍ਹੋ: ਜਾਤੀਸੂਚਕ ਟਿੱਪਣੀ ਮਾਮਲਾ : ਯੁਵਰਾਜ ਸਿੰਘ ਦੀ ਗ੍ਰਿਫਤਾਰੀ ਬਾਰੇ ਹਾਈਕੋਰਟ ਨੇ ਲਿਆ ਇਹ ਫੈਸਲਾ

ਇਸ ਘਟਨਾ ਵਿਚ 7.50 ਲੱਖ ਰੁਪਏ ਦੀ ਭਾਰਤੀ ਕਰੰਸੀ, 560 ਯੂਕੇ ਪੌਂਡ, 400 ਅਮਰੀਕੀ ਡਾਲਰ ਅਤੇ 6200 ਦੁਬਈ ਦਿਰਾਮ ਲੁੱਟ ਕੇ ਲੈ ਗਏ। ਪੁਲਿਸ ਨੇ ਸੀਸੀਟੀਵੀ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਬਾਅਦ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕੁਝ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।