ਸਿੱਖਿਆ ਮੰਤਰੀ ਵਲੋਂ ਮੈਰਾਥਨ ਮੀਟਿੰਗਾਂ ਦੀ ਸ਼ੁਰੂਆਤ, ਜਲਦ ਹੱਲ ਹੋਣਗੀਆਂ ਅਧਿਆਪਕਾਂ ਦੀਆਂ ਮੁਸ਼ਕਿਲਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਰਗਟ ਸਿੰਘ ਵੱਲੋਂ ਸਿੱਖਿਆ ਵਿਭਾਗ ਨਾਲ ਸੰਬੰਧਤ ਅਧਿਆਪਕਾਂ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਤੇ ਇਨ੍ਹਾਂ ਦੇ ਹੱਲ ਲਈ ਮੈਰਾਥਨ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ। 

Punjab Education Minister Pargat Singh starts marathon meetings

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਸਿੱਖਿਆ ਵਿਭਾਗ ਨਾਲ ਸੰਬੰਧਤ ਅਧਿਆਪਕਾਂ ਤੇ ਹੋਰ ਲੋਕਾਂ ਦੀਆਂ ਮੰਗਾਂ, ਸ਼ਿਕਾਇਤਾਂ ਤੇ ਹੋਰ ਮਾਮਲੇ ਸੁਣਨ ਅਤੇ ਇਨ੍ਹਾਂ ਦੇ ਫੌਰੀ ਹੱਲ ਲਈ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਚ ਮੈਰਾਥਨ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ। 

ਹੋਰ ਪੜ੍ਹੋ: ਕੈਲੀਫੋਰਨੀਆ : ਜਹਾਜ਼ ਹਾਦਸਾਗ੍ਰਸਤ, 2 ਦੀ ਮੌਤ,ਹੋਰ ਜ਼ਖਮੀ

ਇਨ੍ਹਾਂ ਮੀਟਿੰਗਾਂ ਵਿਚ ਸਿੱਖਿਆ ਵਿਭਾਗ ਦੇ ਵੱਖ-ਵੱਖ ਕਾਡਰ ਦੇ ਮੁਲਾਜ਼ਮਾਂ, ਚੱਲ ਰਹੀਆਂ ਭਰਤੀ ਨਾਲ ਸਬੰਧਤ ਉਮੀਦਵਾਰਾਂ ਅਤੇ ਬੇਰੁਜ਼ਗਾਰਾਂ ਨਾਲ ਸਬੰਧਤ 30 ਦੇ ਕਰੀਬਾਂ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੱਦਿਆ ਗਿਆ।

ਹੋਰ ਪੜ੍ਹੋ: ਲਖੀਮਪੁਰ ਖੀਰੀ ਘਟਨਾ: ਸ਼ਹੀਦ ਕਿਸਾਨਾਂ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਏ ਹਜ਼ਾਰਾਂ ਕਿਸਾਨ

ਮੀਟਿੰਗ ਵਿਚ ਸਿੱਖਿਆ ਸਕੱਤਰ ਅਜੋਏ ਸ਼ਰਮਾ, ਡੀ.ਪੀ.ਆਈ. (ਸੈਕੰਡਰੀ ਸਿੱਖਿਆ),ਸੁਖਜੀਤ ਪਾਲ ਸਿੰਘ ਤੇ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਹਰਿੰਦਰ ਕੌਰ ਵੀ ਹਾਜ਼ਰ ਰਹੇ, ਜਿਨ੍ਹਾਂ ਨੂੰ ਸਿੱਖਿਆ ਮੰਤਰੀ ਵੱਲੋਂ ਵੱਖ-ਵੱਖ ਮੰਗਾਂ ਦੇ ਹੱਲ ਲਈ ਨਿਰਦੇਸ਼ ਦਿੱਤੇ ਗਏ।