ਪੰਜਾਬ ਦੇ ਰਾਜਪਾਲ ਨੇ ਪੁੰਛ ਵਿਚ ਸ਼ਹੀਦ ਹੋਏ ਫ਼ੌਜੀ ਜਵਾਨਾਂ ਦੇ ਪਰਿਵਾਰਾਂ ਪ੍ਰਤੀ ਦੁੱਖ ਪ੍ਰਗਟਾਇਆ

ਏਜੰਸੀ

ਖ਼ਬਰਾਂ, ਪੰਜਾਬ

ਆਪਣੇ ਸ਼ੋਕ ਸੰਦੇਸ਼ ਵਿਚ ਰਾਜਪਾਲ ਨੇ ਕਿਹਾ ਕਿ ਦੇਸ਼ ਸ਼ਹੀਦਾਂ ਦੀਆਂ ਸਰਵਉੱਚ ਕੁਰਬਾਨੀਆਂ ਲਈ ਹਮੇਸ਼ਾ ਰਿਣੀ ਰਹੇਗਾ।

Punjab Governor Banwarilal Purohit

 

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ (Punjab Governor Banwarilal Purohit) ਨੇ ਜੰਮੂ-ਕਸ਼ਮੀਰ ਦੇ ਪੁੰਛ ਵਿਖੇ ਅਤਿਵਾਦੀਆਂ ਨਾਲ ਮੁੱਠਭੇੜ ਦੌਰਾਨ ਆਪਣੀਆਂ ਕੀਮਤੀ ਜਾਨਾਂ ਗੁਆਉਣ ਵਾਲੇ ਇੱਕ ਜੇਸੀਓ ਸਮੇਤ ਪੰਜ ਫ਼ੌਜੀ ਜਵਾਨਾਂ (Army Soldiers) ਦੇ ਪਰਿਵਾਰਾਂ ਪ੍ਰਤੀ ਡੂੰਘੇ ਦੁੱਖ ਦਾ ਪ੍ਰਗਟਾਵਾ (Offered Condolences) ਕੀਤਾ ਹੈ। ਸ਼ਹੀਦ ਹੋਏ ਜਵਾਨਾਂ ਵਿਚੋਂ ਤਿੰਨ ਸਿਪਾਹੀ ਪੰਜਾਬ ਨਾਲ ਸਬੰਧਤ ਸਨ।

ਹੋਰ ਪੜ੍ਹੋ: ਪੰਜਾਬੀ ਵੀ ਹਿੰਦੁਸਤਾਨ ਦਾ ਹਿੱਸਾ ਨੇ ਤੇ ਇਹ ਇੱਥੇ ਹੀ ਰਹਿਣਗੇ, ਕਿਤੇ ਨਹੀਂ ਜਾਣਗੇ- ਰਾਕੇਸ਼ ਟਿਕੈਤ

ਆਪਣੇ ਸ਼ੋਕ ਸੰਦੇਸ਼ ਵਿਚ ਰਾਜਪਾਲ ਨੇ ਕਿਹਾ ਕਿ ਦੇਸ਼ ਸ਼ਹੀਦਾਂ ਦੀਆਂ ਸਰਵਉੱਚ ਕੁਰਬਾਨੀਆਂ ਲਈ ਹਮੇਸ਼ਾ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਆਪਣੀ ਮਾਤ ਭੂਮੀ ਦੀ ਸੇਵਾ ਕਰਦਿਆਂ ਅਤੇ ਸਾਡੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਬਹਾਦਰੀ ਅਤੇ ਹਿੰਮਤ ਦਾ ਪ੍ਰਦਰਸ਼ਨ ਕੀਤਾ ਹੈ।

ਹੋਰ ਪੜ੍ਹੋ: ਕਿਸਾਨਾਂ ਨੂੰ ਸਬਸਿਡੀ ਵਾਲੇ ਪ੍ਰਮਾਣਿਤ ਬੀਜ ਪ੍ਰਦਾਨ ਕਰਨ ਲਈ ਕਣਕ ਬੀਜ ਨੀਤੀ ਨੂੰ ਪ੍ਰਵਾਨਗੀ: ਨਾਭਾ

ਪੰਜਾਬ ਦੇ ਰਾਜਪਾਲ ਦੀ ਤਰਫੋਂ ਸਬੰਧਤ ਡਿਪਟੀ ਕਮਿਸ਼ਨਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਮ੍ਰਿਤਕ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਯੂਨਿਟ 4 ਮੈਕ ਇਨਫੈਂਟਰੀ (ਸਿੱਖ), ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦਾ ਰਹਿਣ ਵਾਲਾ ਸੀ ਜਦਕਿ 11 ਸਿੱਖ ਰੈਜੀਮੈਂਟ ਦਾ ਨਾਇਕ ਮਨਦੀਪ ਸਿੰਘ, ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਛੱਠਾ ਸ਼ੀਰਾ, ਫਤਿਹਗੜ੍ਹ ਚੂੜੀਆਂ ਅਤੇ 23 ਸਿੱਖ ਰੈਜੀਮੈਂਟ ਦਾ ਸਿਪਾਹੀ ਗੱਜਣ ਸਿੰਘ ਜ਼ਿਲ੍ਹਾ ਰੋਪੜ ਦੇ ਪਿੰਡ ਪਚਰੰਡਾ, ਨੂਰਪੁਰ ਬੇਦੀ ਨਾਲ ਸਬੰਧਤ ਸੀ।