ਸੁਖਦੇਵ ਸਿੰਘ ਢੀਂਡਸਾ ਨੇ ਸ਼ਿਲਾਂਗ ਵਿਚੋਂ ਸਿੱਖਾਂ ਨੂੰ ਉਜਾੜਨ ਦੇ ਫ਼ੈਸਲੇ ਦਾ ਕੀਤਾ ਸਖ਼ਤ ਵਿਰੋਧ

ਏਜੰਸੀ

ਖ਼ਬਰਾਂ, ਪੰਜਾਬ

ਸੁਖਦੇਵ ਸਿੰਘ ਢੀਂਡਸਾ ਨੇ ਸ਼ਿਲਾਂਗ ਵਿਚੋਂ ਸਿੱਖਾਂ ਨੂੰ ਉਜਾੜਨ ਦੇ ਫ਼ੈਸਲੇ ਦਾ ਕੀਤਾ ਸਖ਼ਤ ਵਿਰੋਧ

image

ਚੰਡੀਗੜ੍ਹ, 11 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ):  ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਮੇਘਾਲਿਆ ਕੈਬਿਨੇਟ ਵਲੋਂ ਥੇਮ ਲਿਊ ਮਾਅਲੌਂਗ ਇਲਾਕੇ (ਪੰਜਾਬੀ ਲੇਨ) ਵਿਚ ਰਹਿੰਦੇ ਸਿੱਖਾਂ ਨੂੰ ਦੂਜੀ ਥਾਂ ਵਸਾਉਣ ਦੀ ਤਜਵੀਜ਼ ਨੂੰ ਪ੍ਰਵਾਨਗੀ ਦੇਣ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। 
ਸ: ਢੀਂਡਸਾ ਨੇ ਉਥੇ ਕਈਂ ਦਹਾਕਿਆਂ ਤੋਂ ਵਸਦੇ ਸਿੱਖ ਭਾਈਚਾਰੇ ਨੂੰ ਉਜਾੜਨ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਕੇਂਦਰ ਅਤੇ ਮੇਘਾਲਿਆ ਸਰਕਾਰ ਨੂੰ ਇਹ ਫ਼ੈਸਲਾ ਰੱਦ ਕਰਨ ਦੀ ਅਪੀਲ ਕੀਤੀ ਹੈ। ਸ: ਢੀਂਡਸਾ ਨੇ ਕਿਹਾ ਸਮੁੱਚੇ ਦੇਸ਼ ਵਿਚ ਅੱਜ ਘੱਟ- ਗਿਣਤੀ ਵਰਗ ਅਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਸ: ਢੀਂਡਸਾ ਨੇ ਹਾਲ ਹੀ ਵਿਚ ਸ੍ਰੀਨਗਰ ਅਤੇ ਲਖੀਮਪੁਰ ਖੇੜੀ ਵਿਚ ਵਾਪਰੀਆਂ ਦਰਦਨਾਕ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਦੇਸ਼ ਵਿਚ ਅਜਿਹਾ ਮਾਹੌਲ ਪੈਦਾ ਕਰਨਾ ਚਾਹੀਦਾ ਹੈ ਜਿਸ ਨਾਲ ਮੁਲਕ ਵਿਚ ਸ਼ਾਂਤੀ ਅਤੇ ਆਪਸੀ ਭਾਈਚਾਰਾ ਕਾਇਮ ਰਹਿ ਸਕੇ ਪਰ ਇਨ੍ਹਾਂ ਦੋਵੇਂ ਘਟਨਾਵਾਂ ਨੇ ਦੇਸ਼ ਦੇ ਨਾਗਰਿਕਾਂ ਵਿਸ਼ੇਸ਼ ਤੌਰ ੱਤੇ ਘੱਟ ਗਿਣਤੀਆਂ ਦੇ ਮਨਾਂ ਵਿਚ ਅਸੁਰੱਖਿਆ ਦਾ ਮਾਹੌਲ ਪੈਦਾ ਕਰ ਦਿਤਾ ਹੈ। ਸ: ਢੀਂਡਸਾ ਨੇ ਕਿਹਾ ਕਿ ਮੇਘਾਲਿਆ ਸਰਕਾਰ ਦੇ ਇਸ ਤਾਜ਼ਾ ਫ਼ੈਸਲੇ ਨਾਲ ਕਈ ਸਾਲਾਂ ਤੋਂ ਸ਼ਿਲਾਂਗ ਵਿਚ ਵਸੇ ਸਿੱਖਾਂ ਨਾਲ ਬੇਈਮਾਨੀ ਕੀਤੀ ਗਈ ਹੈ।